ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਰੇ ਜਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ, ਇਹ ਨਿਰਦੇਸ਼ ਕੀਤੇ ਗਏ ਜਾਰੀ
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਨੂੰਨ ਵਿਵਸਥਾ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਗਈ ਇਸ ਮੀਟਿੰਗ ਦੌਰਾਨ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ। ਸਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਲਈ ਨਿਰਦੇਸ਼ ਦਿਤੇ ਗਏ। ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਨ ਦੀ ਵਚਨਬੱਧਤਾ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ।
ਅਪਰਾਧਾਂ ਨਾਲ ਨਜਿੱਠਣ ਲਈ ਰਣਨੀਤੀ
ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਮੁੱਖ ਸਕੱਤਰ ਵੀ ਹਾਜ਼ਰ ਸਨ। ਇਸ ਮੀਟਿੰਗ ਵਿੱਚ ਨਸ਼ਾ ਤਸਕਰੀ ਸਮੇਤ ਛੋਟੇ ਅਪਰਾਧਾਂ ਨਾਲ ਨਜਿੱਠਣ ਲਈ ਰਣਨੀਤੀ ਬਣਾਈ ਗਈ। ਦਸ ਹਜ਼ਾਰ ਮੁਲਾਜ਼ਮਾਂ ਦੀ ਭਰਤੀ ਅਤੇ ਕੈਮਰੇ ਲਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ ਗਿਆ। ਮੁੱਖ ਮੰਤਰੀ ਨੇ ਐਸਐਸਪੀਜ਼ ਨੂੰ ਵੱਧ ਤੋਂ ਵੱਧ ਖੇਤਰਾਂ ਵਿੱਚ ਜਾਣ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹਨ ਅਤੇ ਥਾਣਿਆਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।
ਐਸਐਚਓਜ਼ ਨੂੰ ਮਿਲਣਗੀਆਂ ਨਵੀਆਂ ਗੱਡੀਆਂ
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਦਸ ਹਜ਼ਾਰ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਹੋ ਜਾਵੇਗੀ। ਭਰਤੀ ਲਈ ਪ੍ਰਵਾਨਗੀ ਦਿੱਤੀ ਗਈ ਹੈ। ਪੁਲਿਸ ਬੇੜੇ ਨੂੰ 30-35 ਸਾਲਾਂ ਬਾਅਦ ਪਹਿਲੀ ਵਾਰ ਅਪਗ੍ਰੇਡ ਕੀਤਾ ਗਿਆ ਹੈ। ਸਾਰੇ ਐਸਐਚਓਜ਼ ਨੂੰ ਨਵੀਆਂ ਗੱਡੀਆਂ ਦਿੱਤੀਆਂ ਗਈਆਂ ਹਨ। ਦੂਜੇ ਗੇੜ ਤਹਿਤ ਫਰਵਰੀ ਮਹੀਨੇ ਵਿੱਚ 140 ਐਸਐਚਓਜ਼ ਨੂੰ ਵਾਹਨ ਦਿੱਤੇ ਜਾਣਗੇ।
ਥਾਣਿਆਂ ‘ਤੇ ਹਮਲਿਆਂ ਦੇ ਮੁੱਦੇ ‘ਤੇ ਬੋਲੇ ਡੀ.ਜੀ.ਪੀ
ਪੰਜਾਬ ਵਿੱਚ ਪੁਲਿਸ ਥਾਣਿਆਂ ‘ਤੇ ਹਮਲਿਆਂ ਬਾਰੇ ਪੁੱਛੇ ਜਾਣ ‘ਤੇ ਡੀਜੀਪੀ ਨੇ ਕਿਹਾ ਕਿ ਰਾਤ ਦੇ ਹਨੇਰੇ ਵਿੱਚ ਕੁਝ ਸੁੱਟਣਾ ਕਾਇਰਤਾ ਵਾਲਾ ਕੰਮ ਹੈ, ਜੇਕਰ ਕਿਸੇ ਵਿੱਚ ਹਿੰਮਤ ਹੈ ਤਾਂ ਉਹ ਅੱਗੇ ਆ ਕੇ ਅਜਿਹਾ ਕਰੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਇਨਾ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਭਾਰਤ-ਪਾਕਿਸਤਾਨ ਦੇ ਮੈਚ ਨੂੰ ਲੈ ਕੇ ਪ੍ਰਸ਼ੰਸ਼ਕਾਂ ਚ ਦੀਵਾਨਗੀ, ਕੁਝ ਹੀ ਮਿੰਟਾਂ ‘ਚ ਵਿਕੀਆਂ ਟਿਕਟਾਂ