ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ

0
13

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੂਪਨਗਰ ਵਿਖੇ ਮੱਥਾ ਟੇਕਿਆ। ਉਹ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਫਿਰ ਗੁਰਦੁਆਰੇ ਦੇ ਇਤਿਹਾਸ ਬਾਰੇ ਜਾਣਿਆ। ਕਰੀਬ ਅੱਧਾ ਘੰਟਾ ਗੁਰਦੁਆਰੇ ਵਿੱਚ ਰੁਕਣ ਤੋਂ ਬਾਅਦ ਸੀਐਮ ਮਾਨ ਉਥੋਂ ਰਵਾਨਾ ਹੋ ਗਏ।

ਨੇਪਾਲ: ਜਹਾਜ਼ ਦੇ ਇੰਜਣ ‘ਚ ਲੱਗੀ ਭਿਆਨਕ ਅੱਗ, ਚਾਲਕ ਦਲ ਦੇ ਮੈਂਬਰਾਂ ਸਮੇਤ 76 ਲੋਕ ਸਨ ਸਵਾਰ

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਇਸ ਦੌਰਾਨ ਕਿਹਾ- “ਅੱਜ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸ੍ਰੀ ਭੱਠਾ ਸਾਹਿਬ, ਰੂਪਨਗਰ ਵਿਖੇ ਨਤਮਸਤਕ ਹੋਣ ਲਈ ਆਇਆ ਹਾਂ। ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਅੱਜ ਮੈਂ ਆਪਣੇ ਪਰਿਵਾਰ ਸਮੇਤ ਗੁਰੂ ਦੇ ਦਰਬਾਰ ਵਿੱਚ ਨਤਮਸਤਕ ਹੋਇਆ ਹਾਂ। ਸਾਡੇ ਗੁਰੂਆਂ ਨੇ ਸਾਡੀ ਕੌਮ ਲਈ ਲੜਾਈਆਂ ਲੜੀਆਂ ਹਨ। ਸੀ.ਐਮ.ਮਾਨ ਨੇ ਅੱਗੇ ਕਿਹਾ – ਜਿੰਨਾ ਜਿਆਦਾ ਅਸੀਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਪੜ੍ਹਦੇ ਜਾਵਾਗੇ , ਓਨਾ ਹੀ ਉਹਨਾਂ ਵਿੱਚ ਲੀਨ ਹੋਵਾਂਗੇ।

LEAVE A REPLY

Please enter your comment!
Please enter your name here