
ਚੰਡੀਗੜ੍ਹ. 5 ਮਈ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਕਿਹਾ ਕਿ “ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ.. ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ”
ਬਹੁਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ ਪਤੀ- ਪਤਨੀ ਅਤੇ 3 ਧੀਆਂ
ਦੱਸ ਦਈਏ ਕਿ 6 ਮਈ ਨੂੰ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਸੀਐਮ ਮਾਨ ਦਾ ਇਹ ਬਿਆਨ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾ ਪੰਜਾਬ ਪੁਲਿਸ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਪੁਲਿਸ ਟੀਮ ਸੋਮਵਾਰ ਸਵੇਰੇ 4 ਵਜੇ ਫਰੀਦਕੋਟ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਕਿਸਾਨ ਆਗੂ ਡੱਲੇਵਾਲ ਨੇ ਖੁਦ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ।