CM ਮਾਨ ਅੱਜ ਜਾਣਗੇ ਜਲੰਧਰ , ਜ਼ਿਮਨੀ ਚੋਣ ਨੂੰ ਲੈ ਕੇ ਕਰਨਗੇ ਅਹਿਮ ਮੀਟਿੰਗ
ਪੰਜਾਬ ਦੇ ਜਲੰਧਰ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੇ CM ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਵਿੱਚ ਉਹ ਚੋਣ ਰਣਨੀਤੀ ਸਬੰਧੀ ਜ਼ਿਲ੍ਹੇ ਦੇ ਵਰਕਰਾਂ ਤੇ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ। ਸੀਐਮ ਭਗਵੰਤ ਸਿੰਘ ਮਾਨ ਦੀ ਇਹ ਮੀਟਿੰਗ ਦੁਪਹਿਰ ਡੇਢ ਵਜੇ ਸ਼ੁਰੂ ਹੋਵੇਗੀ।
ਜਲੰਧਰ ‘ਚ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋਣੀ ਹੈ। ਇਸ ਮੀਟਿੰਗ ‘ਚ ਇਹ ਵੀ ਵਿਚਾਰਿਆ ਜਾਵੇਗਾ ਕਿ ਕਿਹੜੇ-ਕਿਹੜੇ ਮੁੱਦਿਆਂ ‘ਤੇ ਨੇਤਾ ਲੋਕਾਂ ਵਿਚਕਾਰ ਜਾਣਗੇ, ਤਾਂ ਜੋ ਲੋਕ ਸਿਰਫ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ। ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼ੀਤਲ ਅੰਗੁਰਾਲ 27 ਮਾਰਚ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਸੀ | ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ । ਪਰ 29 ਮਈ ਨੂੰ ਅੰਗੁਰਲ ਨੇ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਅੰਗੁਰਲ ਨੇ 30 ਮਈ ਨੂੰ ਅਸਤੀਫਾ ਵਾਪਸ ਲੈਣ ਲਈ ਸਪੀਕਰ ਨੂੰ ਪੱਤਰ ਲਿਖਿਆ ਸੀ।
ਇਹ ਵੀ ਪੜ੍ਹੋ : ਬਰਨਾਲਾ ‘ਚ ਵੱਡੀ ਵਾਰਦਾਤ, ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋ/ਲੀ
3 ਜੂਨ ਨੂੰ ਸਪੀਕਰ ਨੇ ਅੰਗੁਰਾਲ ਨੂੰ ਅਸਤੀਫੇ ‘ਤੇ ਬੁਲਾਇਆ ਸੀ ਚਰਚਾ ਕਰਨ ਲਈ
3 ਜੂਨ ਨੂੰ ਸਪੀਕਰ ਨੇ ਅੰਗੁਰਾਲ ਨੂੰ ਉਨ੍ਹਾਂ ਦੇ ਅਸਤੀਫੇ ‘ਤੇ ਚਰਚਾ ਕਰਨ ਲਈ ਬੁਲਾਇਆ ਸੀ। ਪਰ 30 ਮਈ ਨੂੰ ਅੰਗੁਰਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਇਸ ‘ਤੇ ਅੰਗੁਰਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨ ਦੀ ਗੱਲ ਕਹੀ ਸੀ। ਧਿਆਨਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਭਗਤ ਅਤੇ ਅੰਗੁਰਾਲ ਵੀ ਚੋਣ ਮੈਦਾਨ ਵਿੱਚ ਸਨ। ਉਦੋਂ ਮਹਿੰਦਰ ਭਗਤ ਭਾਜਪਾ ਦੇ ਉਮੀਦਵਾਰ ਸਨ ਅਤੇ ਅੰਗੁਰਾਲ ‘AAP’ ਦੇ ਉਮੀਦਵਾਰ ਸਨ। ਇਸ ਵਾਰ ਉਲਟਾ ਹੋ ਗਿਆ ਹੈ। ਭਗਤ ‘AAP’ ਤੋਂ ਹਨ ਜਦਕਿ ਅੰਗੁਰਾਲ ਭਾਜਪਾ ਤੋਂ ਹਨ।