ਮਿਸ਼ਨ ਰੋਜ਼ਗਾਰ: CM ਮਾਨ ਅੱਜ 485 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।ਮੁੱਖ ਮੰਤਰੀ ਭਗਵੰਤ ਮਾਨ ਸਿਹਤ ਵਿਭਾਗ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਲਈ ਪਟਿਆਲਾ ਵਿੱਚ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਸੀਐਮ ਦੇ ਪ੍ਰੋਗਰਾਮ ਕਾਰਨ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: 1400 ਤੋਂ ਵੱਧ ਪੰਚਾਇਤਾਂ ਦੇ ਪੰਚ ਤੇ ਸਰਪੰਚ ਅੱਜ ਚੁੱਕਣਗੇ ਸਹੁੰ, ਸਾਰੀਆਂ ਤਿਆਰੀਆਂ ਮੁਕੰਮਲ
ਦੱਸ ਦਈਏ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਗਾਰੰਟੀਆਂ ਵਿੱਚੋ ਇਕ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਕਾਰਨ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਰੁਝਾਨ ਥੋੜਾ ਘਟਿਆ ਹੈ। ਅੱਜ ਸਿਹਤ ਵਿਭਾਗ ਵਿੱਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਅਤੇ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਵਿੱਚ 13 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦਾ ਦਾਅਵਾ ਹੈ ਕਿ ਹੁਣ ਤਕ ਕੁੱਲ 49940 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।