ਲੋਕ ਸਭਾ ਚੋਣਾਂ ਦੇ ਮੱਦੇਨਜਰ CM ਮਾਨ ਅੱਜ ਲੁਧਿਆਣਾ ‘ਚ ਕੱਢਣਗੇ ਰੋਡ ਸ਼ੋਅ || News of Punjab
ਲੋਕ ਸਭ ਚੋਣਾਂ ਦੇ ਮੱਦੇਨਜਰ ਜਰ ਪਾਰਟੀ ਵੱਲੋਂ ਆਪਣੀ ਜਿੱਤ ਮਜਬੂਤ ਕਰਨ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ‘ਤੇ ਹਨ | ਜਿਸ ਦੇ ਤਹਿਤ ਆਮ ਆਦਮੀ ਪਾਰਟੀ ਵੀ ਆਪਣਾ ਪੂਰਾ ਜ਼ੋਰ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ | ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਜਿਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ | ਸੀਐਮ ਮਾਨ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਲੋਕਾਂ ਵਿੱਚ ਪ੍ਰਚਾਰ ਕਰਨਗੇ।
ਰੋਜ਼ਾਨਾ ਵੱਖ-ਵੱਖ ਜ਼ਿਲ੍ਹਿਆਂ ਵਿਚ ਪ੍ਰਚਾਰ ਕਰਨ ਲਈ ਪਹੁੰਚ ਰਹੇ CM ਮਾਨ
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਰੋਡ ਸ਼ੋਅ ਹੈਬੋਵਾਲ ਦੇ ਗੁਰਦੁਆਰਾ ਭੂਰੀ ਸਾਹਿਬ ਤੋਂ ਸ਼ੁਰੂ ਹੋ ਕੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੈਬੋਵਾਲ ਕਲਾਂ ਵਿਖੇ ਸਮਾਪਤ ਹੋਵੇਗਾ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲੀ ਹੋਈ ਹੈ ਤੇ ਉਹ ਰੋਜ਼ਾਨਾ ਵੱਖ-ਵੱਖ ਜ਼ਿਲ੍ਹਿਆਂ ਵਿਚ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ।
5 ਵਜੇ ਪਹੁੰਚਣਗੇ ਲੁਧਿਆਣਾ
ਇਸ ਰੋਡ ਸ਼ੋਅ ਦੇ ਮੱਦੇਨਜਰ ਸੜਕ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਜਾਣਗੇ ਅਤੇ ਹਰ ਪੱਖੋਂ ਸੁਰੱਖਿਆ ਦੇ ਨਿਯਮਾਂ ਦਾ ਧਿਆਨ ਰੱਖਿਆ ਜਾਵੇਗਾ | ਮੁੱਖ ਮੰਤਰੀ ਸ਼ਾਮ 5 ਵਜੇ ਦੇ ਕਰੀਬ ਲੁਧਿਆਣਾ ਸ਼ਹਿਰ ਪਹੁੰਚਣਗੇ। ਪਰਾਸ਼ਰ ਹਲਕਾ ਕੇਂਦਰੀ ਤੋਂ ਮੌਜੂਦਾ ਵਿਧਾਇਕ ਹਨ ਅਤੇ ਇਸ ਤੋਂ ਪਹਿਲਾਂ ਵੀ ਅਸ਼ੋਕ ਪਰਾਸ਼ਰ ਪੱਪੀ ਲਗਾਤਾਰ ਦਿਹਾਤੀ ਖੇਤਰਾਂ ਵਿੱਚ ਚੋਣ ਪ੍ਰਚਾਰ ਕਰਦੇ ਰਹੇ ਹਨ।
ਇਹ ਵੀ ਪੜ੍ਹੋ : ਆਪ ਪਾਰਟੀ ਨੇ ਆਪਣੇ ਅਹੁਦੇਦਾਰਾਂ ਦਾ ਕੀਤਾ ਐਲਾਨ , ਜਾਣੋ ਕਿਸਨੂੰ ਮਿਲੀ ਕੀ ਜਿੰਮੇਵਾਰੀ
ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦੋ ਦਿਨ ਪਹਿਲਾਂ ਹੀ ਜਲੰਧਰ ਰੋਡ ਸ਼ੋਅ ਕਰਨ ਪਹੁੰਚੇ ਸਨ ਜਿੱਥੇ ਉਹਨਾਂ ਨੇ ਜਲੰਧਰ ਲੋਕ ਸਭਾ ਸੀਟ ਤੋਂ ਆਪ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਸਮਰਥਨ ਵਿੱਚ ਵੋਟ ਦੀ ਮੰਗ ਕੀਤੀ ਸੀ |