CM ਮਾਨ ਅੱਜ ਮੋਹਾਲੀ ‘ਚ ਕਰਨਗੇ ਕੈਂਪੇਨ ਲਾਂਚ || News of Punjab Today
ਲੋਕ ਸਭਾ ਚੋਣਾਂ ਦੇ ਮੱਦੇਨਜਰ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਰ ਪਾਰਟੀ ਵੱਲੋਂ ਚੋਣਾਂ ਵਿੱਚ ਆਪਣੀ ਜਿੱਤ ਕਾਇਮ ਕਰਨ ਲਈ ਆਪਣੇ -ਆਪਣੇ ਪੱਧਰ ‘ਤੇ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ | ਜਿਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ AAP ਦਾ ਕੈਂਪੇਨ ਲਾਂਚ ਕਰਨਗੇ। ਮੋਹਾਲੀ ਵਿਖੇ ਸ਼ਾਮ 4 ਵਜੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਹੁਣ ਪਾਰਟੀ ਵੱਲੋਂ ਚੋਣਾਂ ਵਿੱਚ ਆਪਣੀ ਜਿੱਤ ਨੂੰ ਮਜ਼ਬੂਤ ਕਰਨ ਲਈ ਹਰ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ |
19 ਅਪ੍ਰੈਲ ਤੋਂ ਸ਼ੁਰੂ ਕਰਨਗੇ ਚੋਣ ਪ੍ਰਚਾਰ
ਦੱਸ ਦਈਏ ਕਿ ਗੁਜਰਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬੇ ਦੇ 13 ਲੋਕ ਸਭਾ ਹਲਕਿਆਂ ਦੀ ਕਮਾਨ ਸੰਭਾਲਣ ਜਾ ਰਹੇ ਹਨ। ਉਹ 19 ਅਪ੍ਰੈਲ ਤੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ।
ਉਹ ਤਿੰਨ – ਤਿੰਨ ਦਿਨ ਕਰਕੇ ਪੰਜਾਬ ਸੂਬੇ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਜਾਣਗੇ ਅਤੇ ਰੈਲੀਆਂ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਦਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਇਸ ਦੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ ।