ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ ‘ਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਸ਼ਸਤਰ ਵਿੱਦਿਆ ਦੇ ਨਿਪੁੰਨ, ਹੱਕ-ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜਜ਼ਬਾ ਭਰਨ ਵਾਲੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ ‘ਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। pic.twitter.com/zTSBulyyfl
— Bhagwant Mann (@BhagwantMann) May 23, 2022