ਮਹਿੰਗਾਈ ‘ਚ ਦਿਨੋ- ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨਾਲ ਆਮ ਵਿਅਕਤੀ ‘ਤੇ ਮਹਿੰਗਾਈ ਬੋਝ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ। ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕੁਦਰਤੀ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਇਕ ਵਾਰ ਫਿਰ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ‘ਮਹਿੰਗਾਈ ਦੀ ਅੱਗ’ ਹਰ ਦਿਨ ‘ਘਰ ਦੀਆਂ ਲੋੜਾਂ’ ਨੂੰ ਸਾੜ ਰਹੀ ਹੈ! ਉਨ੍ਹਾਂ ਕਿਹਾ ਕਿ ਅੱਜ ਫਿਰ #CNG ਦੀ ਕੀਮਤ ਵਿੱਚ 2.00 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। 7 ਦਿਨ 2 ਵਾਰ ‘ਚ 4.00 ਰੁਪਏ/ਕਿਲੋਗ੍ਰਾਮ ਜ਼ਿਆਦਾ ਮਹਿੰਗਾ। 72 ਦਿਨਾਂ ਵਿੱਚ ਦਿੱਲੀ ਵਿੱਚ 12 ਗੁਣਾ 18.60ਰੁਪਏ/Kg ਵਧ ਕੇ  75.61ਰੁਪਏ/Kg ਹੋ ਗਿਆ ਹੈ। ‘ਜੇਬ ਤੋਂ ਪਲੇਟ ਤੱਕ’ #Fuel ਦੀ ਲੁੱਟ ਕਦੋਂ ਰੁਕੇਗੀ?

ਦਿੱਲੀ ਵਿੱਚ 6 ਦਿਨਾਂ ਦੇ ਅੰਦਰ ਦੂਜੀ ਵਾਰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ‘ਚ ਇਕ ਕਿਲੋ CNG ਲਈ ਗਾਹਕਾਂ ਨੂੰ 75.61 ਰੁਪਏ ਦੇਣੇ ਪੈਣਗੇ।

ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ, ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਵੀ ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਇਨ੍ਹਾਂ ਸ਼ਹਿਰਾਂ ਵਿੱਚ ਸੀਐਮਜੀ ਪ੍ਰਤੀ ਕਿਲੋਗ੍ਰਾਮ ਦੀ ਕੀਮਤ ਹੁਣ 78.17 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਗੁਰੂਗ੍ਰਾਮ ਵਿੱਚ ਰਹਿਣ ਵਾਲਿਆਂ ਨੂੰ ਇੱਕ ਕਿਲੋ ਸੀਐਨਜੀ ਲਈ 83.94 ਰੁਪਏ ਦੇਣੇ ਹੋਣਗੇ।

LEAVE A REPLY

Please enter your comment!
Please enter your name here