ਧੁੰਦ ਤੋਂ ਬਾਅਦ ਪੰਜਾਬ ਦੇ ਇਹਨਾਂ 11 ਜ਼ਿਲਿਆਂ ‘ਚ ਸੀਤ ਲਹਿਰ ਦਾ ਅਲਰਟ ਜਾਰੀ, ਤਾਪਮਾਨ ਚ ਆਵੇਗੀ ਹੋਰ ਗਿਰਾਵਟ
ਚੰਡੀਗੜ੍ਹ : ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਡ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ ਸਭ ਤੋਂ ਠੰਡਾ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੱਛਮੀ ਗੜਬੜੀ ਸਰਗਰਮ ਹੈ, ਜੋ ਹੁਣ ਦਿੱਲੀ-ਹਰਿਆਣਾ ਸਰਹੱਦ ‘ਤੇ ਚੱਕਰਵਾਤ ਦੇ ਰੂਪ ਵਿੱਚ ਦਿਖਾਈ ਦੇ ਸਕਦੀ ਹੈ। ਇਹੀ ਕਾਰਨ ਹੈ ਕਿ 13 ਦਸੰਬਰ ਤੱਕ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ। ਦੱਸ ਦਈਏ ਕਿ ਬੀਤੀ ਰਾਤ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 2 ਡਿਗਰੀ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਹੈ।
ਇਹ ਵੀ ਪੜੋ : ਖਨੌਰੀ ਬਾਰਡਰ ‘ਤੇ ਅੱਜ ਨਹੀਂ ਬਣੇਗਾ ਲੰਗਰ; ਬਾਕੀ ਕਿਸਾਨ ਵੀ ਕਰਨਗੇ ਭੁੱਖ ਹੜਤਾਲ