ਚੰਡੀਗੜ੍ਹ, 28 ਮਾਰਚ 2025: ਕਰਨਲ ਪੁਸ਼ਪਿੰਦਰ ਸਿੰਘ ਬਾਠ ਹਮਲੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਦੇ ਮੁਖੀ ਨੂੰ ਪੰਜਾਬ ਸਰਕਾਰ ਨੇ ਬਦਲ ਦਿੱਤਾ ਹੈ। ਏਡੀਜੀਪੀ ਏਐੱਸ ਰਾਏ ਨੂੰ ਏਡੀਜੀਪੀ ਐੱਸਪੀਐੱਸ ਪਰਮਾਰ ਦੀ ਥਾਂ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੂੰ ਵੀਰਵਾਰ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਵਜੋਂ ਤਾਇਨਾਤ ਕੀਤਾ ਗਿਆ ਸੀ। ਦੋ ਹੋਰ ਐੱਸਆਈਟੀ ਮੈਂਬਰ ਐੱਸਐੱਸਪੀ ਸੰਦੀਪ ਮਲਿਕ ਅਤੇ ਐੱਸਪੀ ਮਨਪ੍ਰੀਤ ਸਿੰਘ ਬਣੇ ਰਹਿਣਗੇ।
ਜ਼ਿਕਰਯੋਗ ਹੈ ਕਿ ਇਹ ਜਾਂਚ ਟੀਮ ਵਿੱਚ ਚੌਥਾ ਬਦਲਾਅ ਹੈ। ਪਹਿਲਾਂ ਤਿੰਨ ਜਾਂਚ ਟੀਮਾਂ ਬਣਾਈਆਂ ਗਈਆਂ ਸਨ। ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ’ਤੇ ਹਮਲਾ ਕਰਨ ਦੇ ਦੋਸ਼ ਵਿੱਚ 12 ਪੁਲਿਸ ਮੁਲਾਜ਼ਮਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ