ਨਵੀਂ ਦਿੱਲੀ : ਜੇਐਨਯੂ ਵਿਦਿਆਰਥੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਰਤੀ ਕੰਮਿਊਨਿਸਟ ਪਾਰਟੀ (ਭਾਕਪਾ) ਨੇਤਾ ਕਨ੍ਹਈਆ ਕੁਮਾਰ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਕਨ੍ਹਈਆ ਕੁਮਾਰ ਕਾਂਗਰਸ ‘ਚ ਸ਼ਾਮਿਲ ਹੋ ਸਕਦੇ ਹਨ।

ਉਥੇ ਹੀ ਕਿਹਾ ਜਾ ਰਿਹਾ ਹੈ ਕਿ ਕਨ੍ਹਈਆ ਕੁਮਾਰ ਲਗਾਤਾਰ ਕਾਂਗਰਸ ਪਾਰਟੀ ਦੇ ਸੰਪਰਕ ‘ਚ ਹਨ ਨਾਲ ਹੀ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਣੀ ਵੀ ਕਾਂਗਰਸ ਦੇ ਸੰਪਰਕ ‘ਚ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਵੀ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ। ਕਾਂਗਰਸ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਕਨ੍ਹਈਆ ਕੁਮਾਰ ਬਿਹਾਰ ਦੀ ਰਾਜਨੀਤੀ ‘ਚ ਮੁੱਖ ਭੂਮਿਕਾ ਨਿਭਾਉਣਾ ਚਾਹੁੰਦੇ ਹਨ।

LEAVE A REPLY

Please enter your comment!
Please enter your name here