ਲੁਧਿਆਣਾ : ਲੁਧਿਆਣਾ ਵਿੱਚ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਬੀਤੀ ਰਾਤ ਕਾਂਗਰਸ ਹਾਈਕਮਾਂਡ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹਲਕਾ ਪੱਛਮੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।
ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ੁੱਕਰਵਾਰ ਰਾਤ ਨੂੰ ਇਸ ਸਬੰਧੀ ਇੱਕ ਪੱਤਰ ਜਾਰੀ ਕੀਤਾ। ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਹੈ। ਰਾਜ ਚੋਣ ਕਮਿਸ਼ਨ ਨੇ ਅਜੇ ਤੱਕ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਪਰ ਇਹ ਸੀਟ ਹੌਟ ਸੀਟ ਬਣ ਚੁੱਕੀ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।