ਜਲੰਧਰ ਸੀਟ ‘ਤੇ ਕਾਂਗਰਸ ਨੇ BJP ਨੂੰ ਪਛਾੜਿਆ , ਚਰਨਜੀਤ ਚੰਨੀ ਅੱਗੇ
Election Updates Punjab: ਜਲੰਧਰ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜਿੱਥੇ ਜਲੰਧਰ ਸੀਟ ‘ਤੇ ਕਾਂਗਰਸ ਨੂੰ BJP ਨੂੰ ਪਿਛਾੜਦੀ ਹੋਈ ਨਜ਼ਰ ਆ ਰਹੀ ਹੈ | ਕਾਂਗਰਸ ਉਮੀਦਵਾਰ ਤੇ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ |
ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ, ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ ਇੱਕ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ। ਜਿਸ ਵਿੱਚ 800 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ :ਪਠਾਨਕੋਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ
ਇੱਥੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਦੇ ਪਵਨ ਕੁਮਾਰ ਟੀਨੂੰ ਵਿਚਕਾਰ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਅਤੇ ਬਸਪਾ ਦੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਚੋਣ ਮੈਦਾਨ ਵਿੱਚ ਹਨ।