ਕਾਂਗਰਸ ਨੂੰ ਲੱਗਿਆ ਵੱਡਾ ਝਟਕਾ! ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ
ਲੋਕ ਸਭਾ ਚੋਣਾਂ ਦੇ ਚੱਲਦਿਆਂ ਹਰ ਪਾਰਟੀ ਵਲੋਂ ਆਪਣੀ ਜਿੱਤ ਨੂੰ ਮਜ਼ਬੂਤ ਕਰਨ ਲਈ ਹਰ ਪੱਖੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਇਸ ਦੌਰਾਨ ਕਾਂਗਰਸ ਨੂੰ ਵੱਡੇ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿੱਥੇ ਕਿ ਕਾਂਗਰਸ ਨੂੰ ਫੇਰ ਤੋਂ ਝਟਕਾ ਦਿੰਦੇ ਹੋਏ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਚੌਧਰੀ ਪਰਿਵਾਰ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਭਾਜਪਾ ਜੁਆਇਨ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਵਿਕਰਮ ਚੌਧਰੀ ਨੇ ਵੀ ਕਾਂਗਰਸ ਪਾਰਟੀ ਛੱਡ ਦਿੱਤੀ ਹੈ।
ਕਾਫ਼ੀ ਸਮੇਂ ਤੋਂ ਪਾਰਟੀ ਤੋਂ ਚੱਲ ਰਹੇ ਸੀ ਨਾਰਾਜ਼
ਧਿਆਨਯੋਗ ਹੈ ਕਿ ਚੌਧਰੀ ਪਰਿਵਾਰ ਕਾਫ਼ੀ ਸਮੇਂ ਤੋਂ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਿਹਾ ਸੀ। ਕਿਉਂਕਿ ਪੰਜਾਬ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਟਿਕਟ ਦੇ ਦਿੱਤੀ ਗਈ | ਜਿਸ ਤੋਂ ਬਾਅਦ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੇ ਹੁਣ ਭਾਜਪਾ ਜੁਆਇਨ ਕਰ ਲਈ ਹੈ ।
ਇਹ ਵੀ ਪੜ੍ਹੋ : ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ, BJP ‘ਚ ਹੋ ਸਕਦੇ ਨੇ ਸ਼ਾਮਿਲ
ਲੋਕ ਸਭਾ ਟਿਕਟ ਦੀ ਕਰ ਰਹੇ ਸੀ ਮੰਗ
ਦੱਸ ਦਈਏ ਕਿ ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਚੌਧਰੀ ਪਰਿਵਾਰ ਫਿਰ ਤੋਂ ਲੋਕ ਸਭਾ ਟਿਕਟ ਦੀ ਮੰਗ ਕਰ ਰਿਹਾ ਸੀ ਅਤੇ ਕਾਂਗਰਸ ਵੱਲੋਂ ਉਨ੍ਹਾਂ ਨੂੰ ਇਹ ਟਿਕਟ ਨਹੀਂ ਦਿੱਤੀ ਗਈ ਜਿਸ ਕਰਕੇ ਕਰਮਜੀਤ ਕੌਰ ਨੇ ਹੁਣ ਭਾਜਪਾ ਜੁਆਇਨ ਕਰ ਲਈ |