ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਆਸ਼ੂ ਦੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਸਖ਼ਤ ਟੱਕਰ ਹੋਣ ਜਾ ਰਹੀ ਹੈ।
ਫਰੀਦਕੋਟ ਜੇਲ੍ਹ ‘ਚ ਬੰਦ ਕੈਦੀਆਂ ਤੋਂ ਮੋਬਾਈਲ ਫੋਨ ਬਰਾਮਦ
ਅੱਜ ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਨਿੱਜੀ ਪੈਲੇਸ ‘ਚ ਕਾਂਗਰਸ ਦੀ ਇਕ ਅਹਿਮ ਮੀਟਿੰਗ ਅਤੇ ਪ੍ਰੈੱਸ ਕਾਨਫਰੰਸ ਰੱਖੀ ਗਈ ਹੈ। ਜਿਸ ਵਿੱਚ ਆਸ਼ੂ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣਗੇ। ਇਹ ਗੱਲਬਾਤ 4 ਵਜੇ ਹੋਵੇਗੀ। ਪ੍ਰੈਸ ਕਾਨਫਰੰਸ ਵਿੱਚ ਪਹੁੰਚ ਰਹੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਆਲੋਕ ਸ਼ਰਮਾ ਅਤੇ ਰਵਿੰਦਰ ਡਾਲਵੀ ਵੀ ਪੁਹੰਚ ਰਹੇ ਹਨ। ਆਸ਼ੂ ਨੂੰ ਟਿਕਟ ਮਿਲਣ ਤੋਂ ਬਾਅਦ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਅੱਜ ਕਈ ਥਾਵਾਂ ‘ਤੇ ਆਸ਼ੂ ਦਾ ਸਨਮਾਨ ਵੀ ਕੀਤਾ ਗਿਆ।