ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਵਾਯੂ ਪਰਿਵਰਤਨ ‘ਤੇ ਹੋ ਰਹੀ 26ਵੀਂ ਕਾਰਪੋਰੇਸ਼ਨ ਆਫ ਪਾਰਟੀਜ਼ ਵਿਚ ਹਿੱਸਾ ਲੈਣ ਲਈ ਗਲਾਸਗੋ ਪਹੁੰਚ ਗਏ ਹਨ। ਪੀ.ਐੱਮ. ਮੋਦੀ 1 ਅਤੇ 2 ਨਵੰਬਰ ਨੂੰ ਦੋ ਦਿਨ ਦੇ ਦੌਰੇ ‘ਤੇ ਗਲਾਸਗੋ ਰਹਿਣਗੇ। ਇਸ ਦੌਰਾਨ ਸੋਮਵਾਰ ਸ਼ਾਮ ਨੂੰ ਪੀ.ਐੱਮ. ਮੋਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਦੋ-ਪੱਖੀ ਬੈਠਕ ਵੀ ਕਰਨਗੇ।
ਸੰਯੁਕਤ ਰਾਸ਼ਟਰ ਫਰੇਮਵਰਕ ਕਨਵੈਨਸ਼ਨ ਆਨ ਕਲਾਈਮੇਟ ਚੇਂਜ ਦੁਆਰਾ ਆਯੋਜਿਤ ਕੀਤੀ ਜਾ ਰਹੀ 26ਵੀਂ ਕਾਨਫ਼ਰੰਸ ਆਫ਼ ਪਾਰਟੀਜ਼ ਐਤਵਾਰ ਤੋਂ ਗਲਾਸਗੋ, ਸਕਾਟਲੈਂਡ ਵਿੱਚ ਸ਼ੁਰੂ ਹੋ ਗਈ ਹੈ ਅਤੇ 12 ਨਵੰਬਰ ਤੱਕ ਚੱਲੇਗੀ। ਇਸ ਸੰਮੇਲਨ ਵਿੱਚ ਲਗਭਗ 200 ਦੇਸ਼ਾਂ ਦੇ ਡੈਲੀਗੇਟ ਹਿੱਸਾ ਲੈ ਰਹੇ ਹਨ ਤੇ ਇਸ ਵਿਚ 2030 ਤੱਕ ਨਿਕਾਸੀ ‘ਚ ਕਟੌਤੀ ਦੇ ਤਰੀਕਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਇਸ ਸੰਮੇਲਨ ਨੂੰ ਸੰਬੋਧਿਤ ਕਰਨਗੇ।
ਬੀਤੇ ਦਿਨੀ ਯੂਕੇ ਵਿਚ ਭਾਰਤ ਦੀ ਹਾਈ ਕਮਿਸ਼ਨਰ ਗਾਇਤਰੀ ਇਸਾਰ ਕੁਮਾਰ ਨੇ ਦੱਸਿਆ ਕਿ ਪੀ.ਐੱਮ. ਮੋਦੀ ਇੱਥੇ ਕੋਏਲਿਸ਼ਨ ਆਫ ਡਿਜਾਸਟਰ ਰੈਸਿਲੈਂਟ ਇੰਫਾਸ੍ਰਟਕਚਰ ਅਤੇ ਇੰਟਰਨੈਸ਼ਨਲ ਸੋਲਰ ਅਲਾਇੰਸ ਦੇ ਤਹਿਤ ਦੋ ਮਹੱਤਵਪੂਰਨ ਪਹਿਲ ਦੀ ਸ਼ੁਰੂਆਤ ਕਰਨਗੇ। ਉਹਨਾਂ ਨੇ ਦੱਸਿਆ ਕਿ ਕੋਪ 26 ਇਕ ਬਹੁਪੱਖੀ ਪ੍ਰੋਗਰਾਮ ਹੋਵੇਗਾ ਅਤੇ ਇਸ ਦੇ ਇਲਾਵਾ ਮੋਦੀ ਅਤੇ ਜਾਨਸਨ ਵਿਚਕਾਰ ਮੁਲਾਕਾਤ ਹੋਵੇਗੀ। ਇਸ ਬੈਠਕ ਵਿਚ 2030 ਦੇ ਰੋਡਮੈਪ ‘ਤੇ ਚਰਚਾ ਹੋਵੇਗੀ।