ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ। ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਵਧਦੇ ਖਤਰੇ ਦੇ ਵਿਚਕਾਰ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ-19 ਦੇ 7 ਹਜ਼ਾਰ 992 ਨਵੇਂ ਮਾਮਲੇ ਸਾਹਮਣੇ ਆਏ ਹਨ।
ਕਿਸਾਨੀ ਸੰਘਰਸ਼ ਦਾ ਆਖ਼ਿਰੀ ਦਿਨ, ਜਿੱਤ ਦਾ ਜਸ਼ਨ, ਦੇਖੋ ਟਿਕਰੀ ਬਾਰਡਰ ਤੋਂ ਸਿਮਰਜੋਤ ਮੱਕੜ ਨਾਲ ਸਿੱਧੀਆਂ ਤਸਵੀਰਾਂ
ਇਸ ਦੇ ਨਾਲ ਹੀ 24 ਘੰਟਿਆਂ ਦੌਰਾਨ 393 ਮਰੀਜ਼ਾਂ ਦੀ ਮੌਤ ਹੋ ਗਈ। ਇਸ ਸਮੇਂ ਦੇਸ਼ ‘ਚ 93 ਹਜ਼ਾਰ 277 ਕੋਰੋਨਾ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ। ਨਵੇਂ ਅੰਕੜਿਆਂ ਸਮੇਤ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3 ਕਰੋੜ 46 ਲੱਖ 82 ਹਜ਼ਾਰ 736 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ 4 ਲੱਖ 75 ਹਜ਼ਾਰ 128 ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ।
ਟਰੈਕਟਰਾਂ ਨੂੰ ਸਜਾਉਣ ਲਈ ਫੁੱਲਾਂ ਵਾਲਿਆਂ ਕੋਲ ਲੱਗੀਆਂ ਲੰਬੀਆਂ ਕਤਾਰਾਂ, ਵੇਖੋ ਕਿੰਝ ਬਣਿਆ ਵਿਆਹ ਵਰਗਾ ਮਾਹੌਲ
ਦਿੱਲੀ ‘ਚ ਪਿਛਲੇ 24 ਘੰਟਿਆਂ ‘ਚ ਕੋਵਿਡ-19 ਦੇ 41 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਨਫੈਕਸ਼ਨ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ, ਜਦਕਿ ਇਨਫੈਕਸ਼ਨ ਦੀ ਦਰ 0.07 ਫੀਸਦੀ ਹੈ। ਇਹ ਜਾਣਕਾਰੀ ਦਿੱਲੀ ਦੇ ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਤੋਂ ਮਿਲੀ ਹੈ।
ਨਵੇਂ ਮਾਮਲਿਆਂ ਦੇ ਨਾਲ ਦਿੱਲੀ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 14,41,610 ਹੋ ਗਈ ਹੈ। ਇਨ੍ਹਾਂ ਵਿੱਚੋਂ 14.16 ਲੱਖ ਤੋਂ ਵੱਧ ਮਰੀਜ਼ ਲਾਗ ਤੋਂ ਠੀਕ ਹੋ ਚੁੱਕੇ ਹਨ। ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ -19 ਨਾਲ ਮਰਨ ਵਾਲਿਆਂ ਦੀ ਗਿਣਤੀ 25,100 ਹੈ। ਹੁਣ ਤੱਕ ਦਸੰਬਰ ਵਿੱਚ ਦੋ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।