ਦੇਸ਼ ‘ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਫਿਰ ਤੋਂ ਵਧਣੀ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਮਹਾਰਾਸ਼ਟਰ ‘ਚ ਕੋਰੋਨਾ ਕਾਰਨ ਸਥਿਤੀ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਰਾਜ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਮੰਤਰੀ ਅਤੇ ਵਿਧਾਇਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
Patiala ਵਿਖੇ Kejriwal, ਸ਼ਾਂਤੀ ਮਾਰਚ ‘ਚ ਸ਼ਾਮਿਲ ਹੋਣ ਲਈ ਪਹੁੰਚਿਆ ਲੋਕਾਂ ਦਾ ਹਜ਼ੂਮ Live
ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ 10 ਮੰਤਰੀ ਅਤੇ 20 ਤੋਂ ਵੱਧ ਵਿਧਾਇਕ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਪਵਾਰ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਰਹੀ ਤਾਂ ਸਰਕਾਰ ਨੂੰ ਹੋਰ ਪਾਬੰਦੀਆਂ ਲਗਾਉਣੀਆਂ ਪੈ ਸਕਦੀਆਂ ਹਨ।
ਦੱਸ ਦਈਏ ਕਿ ਮਹਾਰਾਸ਼ਟਰ ਵਿੱਚ ਸ਼ੁੱਕਰਵਾਰ ਨੂੰ ਕੋਵਿਡ-19 ਦੇ 8,067 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਲਗਭਗ 50 ਫੀਸਦੀ ਜ਼ਿਆਦਾ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਅੱਠ ਮਰੀਜ਼ਾਂ ਦੀ ਮੌਤ ਹੋ ਗਈ ਹੈ।
ਸੂਬੇ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਕਿਹਾ ਕਿ ਨਵੇਂ ਕੇਸਾਂ ਵਿੱਚ 4 ਓਮੀਕਰੋਨ ਪਾਜ਼ੀਟਿਵ ਮਰੀਜ਼ ਵੀ ਸ਼ਾਮਲ ਹਨ। ਵੀਰਵਾਰ ਨੂੰ ਰਾਜ ਵਿੱਚ ਕੁੱਲ 5,368 ਮਾਮਲੇ ਸਾਹਮਣੇ ਆਏ। ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਨਾਲ ਸੰਕਰਮਣ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਬਠਿੰਡਾ ‘ਚ ਲੱਗੀ On Air ਦੀ ਸੱਥ Live ਡਿਬੇਟ, ਸਬੂਤਾਂ ਸਮੇਤ ਖੁੱਲ੍ਹ ਰਹੀਆਂ ਪੋਲਾਂ
ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਹੁਣ ਤੇਜ਼ੀ ਫੜ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 22,775 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 406 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਓਮੀਕਰੋਨ ਦੇ ਮਾਮਲੇ ਵਧ ਕੇ 1431 ਹੋ ਗਏ ਹਨ। ਇਹ ਵੇਰੀਐਂਟ 23 ਰਾਜਾਂ ਵਿੱਚ ਫੈਲਿਆ ਹੋਇਆ ਹੈ।
ਸ਼ੁੱਕਰਵਾਰ ਨੂੰ ਮੁੰਬਈ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 5,631 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ ਦਿਨ ਦੇ ਮੁਕਾਬਲੇ ਇਨਫੈਕਸ਼ਨ ਦੇ ਨਵੇਂ ਮਾਮਲਿਆਂ ‘ਚ 53 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।