ਭਾਰਤ ‘ਚ ਕੋਰੋਨਾ ਵਾਇਰਸ ਦੀ ਲਾਗ ਦੀ ਦੂਜੀ ਲਹਿਰ ਅਜੇ ਖ਼ਤਮ ਨਹੀਂ ਹੋਈ ਹੈ। ਇਸ ਦੇ ਨਾਲ ਹੀ ਰੋਜ਼ਾਨਾ ਮਿਲਦੇ ਨਵੇਂ ਮਾਮਲਿਆਂ ਵਿੱਚ ਉਤਰਾਅ ਚੜਾਅ ਦਾ ਸਿਲਸਿਲਾ ਜਾਰੀ ਹੈ। 24 ਘੰਟਿਆਂ ਦੌਰਾਨ ਦੇਸ਼ ਵਿਚ ਕੋਵਿਡ-19 ਸੰਕਰਮਣ ਦੇ 41 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਮੌਤਾਂ ਦੀ ਗਿਣਤੀ ਵੀ 800 ਤੋਂ ਵੱਧ ਦਰਜ ਕੀਤੀ ਗਈ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 41,506 ਨਵੇਂ ਕੇਸ ਪਾਏ ਗਏ ਅਤੇ 895 ਦੀ ਮੌਤ ਹੋ ਗਈ। ਉਸੇ ਸਮੇਂ 41,526 ਲੋਕਾਂ ਨੂੰ ਠੀਕ ਹੋਣ ਪਿੱਛੋਂ ਛੁੱਟੀ ਦਿੱਤੀ ਗਈ। ਇਸ ਸਮੇਂ ਦੇਸ਼ ਵਿੱਚ ਕੁੱਲ ਸਰਗਰਮ ਕੇਸ 4,54,118 ਹਨ, ਛੁੱਟੀ ਵਾਲੇ ਮਰੀਜ਼ 2,99,75,064 ਅਤੇ ਮ੍ਰਿਤਕਾਂ ਦੀ ਗਿਣਤੀ 4,08,040 ਹੋ ਗਈ ਹੈ।
ਦੇਸ਼ ਵਿਚ ਹੁਣ ਤੱਕ ਕੋਰੋਨਾ ਦੇ ਕੁੱਲ 30,837,222 ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ, ਆਈਸੀਐਮਆਰ ਨੇ ਦੱਸਿਆ ਕਿ ਸ਼ਨੀਵਾਰ ਨੂੰ 18,43,500 ਲੋਕਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ਵਿਚ ਹੁਣ ਤਕ 43,08,85,470 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।