ਨਵੀਂ ਦਿੱਲੀ :ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ – 19 ਦੇ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 39 ਹਜ਼ਾਰ 796 ਨਵੇਂ ਕੇਸ ਸਾਹਮਣੇ ਆਏ ਹਨ। ਉਸੇ ਸਮੇਂ, 723 ਲੋਕਾਂ ਦੀ ਮੌਤ ਹੋਈ ਹੈ।
ਭਾਰਤ ‘ਚ ਲਗਾਤਾਰ ਸੱਤਵੇਂ ਦਿਨ ਵੀ 50 ਹਜ਼ਾਰ ਤੋਂ ਘੱਟ ਕੋਰੋਨਾ ਮਾਮਲੇ ਦਰਜ਼ ਕੀਤੇ ਗਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ ਹੇਠਾਂ ਆ ਗਈ ਹੈ। ਇਸ ਦੌਰਾਨ 42,352 ਮਰੀਜ ਠੀਕ ਹੋ ਕੇ ਘਰ ਚਲੇ ਗਏ ਹਨ। ਲਗਾਤਾਰ 53ਵੇਂ ਦਿਨ, ਤੰਦਰੁਸਤ ਹੋਏ ਮਰੀਜ਼ਾਂ ਦੀ ਗਿਣਤੀ ਹਰ ਦਿਨ ਦੇ ਨਵੇਂ ਕੇਸਾਂ ਤੋਂ ਜ਼ਿਆਦਾ ਆ ਰਹੀ ਹੈ। ਭਾਰਤ ਵਿੱਚ ਕੋਰੋਨਾ ਦੀ ਰਿਕਵਰੀ ਦਰ ਵੀ ਵੱਧ ਕੇ 97.11 ਫੀਸਦੀ ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ ਪੰਜ ਲੱਖ ਤੋਂ ਘੱਟ ਬਣੀ ਹੋਈ ਹੈ। ਸਰਗਰਮ ਮਾਮਲਿਆਂ ਦੀ ਗਿਣਤੀ ਇਸ ਵੇਲੇ 4,82,071 ਹੈ।