ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ‘ਚ ਕੋਵਿਡ-19 ਦੇ 42,766 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,206 ਲੋਕਾਂ ਦੀ ਮੌਤ ਹੋਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਨੇ ਸ਼ਨੀਵਾਰ ਨੂੰ ਦਿੱਤੀ। ਇਹ ਲਗਾਤਾਰ 32ਵਾਂ ਦਿਨ ਹੈ ਜਦੋਂ ਭਾਰਤ ਵਿੱਚ ਕੋਰੋਨਾਵਾਇਰਸ ਦੇ 1ਲੱਖ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਸਰਗਰਮ ਮਾਮਲੇ ਹੁਣ 5 ਲੱਖ ਤੋਂ ਹੇਠਾਂ ਆ ਗਏ ਹਨ। ਦੇਸ਼ ਵਿੱ’ਚ ਵਰਤਮਾਨ ਵਿੱਚ 4,55,033 ਸਰਗਰਮ ਮਾਮਲੇ ਹਨ ਅਤੇ ਹੁਣ ਤੱਕ ਕੁਲ 4,07,145 ਮੌਤਾਂ ਹੋਈਆਂ ਹਨ।
ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ‘ਚ ਕੁੱਲ 45,254 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ, ਜਿਸ ਦੇ ਨਾਲ ਹੁਣ ਤੱਕ ਕੁੱਲ 2,99,33,538 ਲੋਕਾਂ ਨੂੰ ਛੁੱਟੀ ਮਿਲ ਗਈ ਹੈ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ ਕੁਲ 37,21,96,268 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ, ਜਿਨ੍ਹਾਂ ‘ਚ 30,55,802 ਲੋਕਾਂ ਨੂੰ ਪਿਛਲੇ 24 ਘੰਟਿਆਂ ਵਿੱਚ ਟੀਕਾ ਲਗਾਇਆ ਗਿਆ ਹੈ।