ਕਾਊਂਟਰ ਇੰਟੈਲੀਜੈਂਸ ਨੇ ਨਜ਼ਾਇਜ਼ ਹਥਿਆਰਾਂ ਸਮੇਤ ਇੱਕ ਵਿਅਕਤੀ ਕੀਤਾ ਗ੍ਰਿਫਤਾਰ
ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਿਨ੍ਹਾਂ ਵੱਲੋਂ ਇੱਕ ਅਪਰਾਧੀ ਨੂੰ ਕਾਬੂ ਕਰਕੇ ਉਸ ਕੋਲੋ ਦੋ ਨਜ਼ਾਇਜ਼ ਪਿਸਤੌਲ ਅਤੇ 100 ਦੇ ਕਰੀਬ ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ ਹਨ।
ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਰੀਦਕੋਟ ਦੇ ਪਿੰਡ ਸੰਧਵਾ ‘ਚ ਇੱਕ ਸ਼ੱਕੀ ਵਿਅਕਤੀ ਰਹਿ ਰਿਹਾ। ਜਿਸ ਕੋਲ ਨਜ਼ਾਇਜ਼ ਅਸਲਾ ਵੀ ਹੋ ਸਕਦਾ ਹੈ।ਇਸ ਦੌਰਾਨ ਤੁਰੰਤ ਉਨ੍ਹਾਂ ਵੱਲੋਂ ਰੇਡ ਕਰ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਅਮਰਨਾਥ ਯਾਤਰਾ ਦੇ ਮੱਦੇਨਜ਼ਰ ਅਲਰਟ ‘ਤੇ ਪੰਜਾਬ ਪੁਲਿਸ, ਵਧਾਈ ਗਈ ਸੁਰੱਖਿਆ
ਜਦੋਂ ਉਸਦੀ ਜਾਂਚ ਕੀਤੀ ਤਾਂ ਉਸਦਾ ਨਾਮ ਹਨੀ ਕੁਮਾਰ ਸੀ ਅਤੇ ਤਲਾਸ਼ੀ ਦੁਰਾਨ ਉਸ ਕੋਲੋ ਦੋ ਪਿਸਤੌਲ ਅਤੇ 100 ਦੇ ਕਰੀਬ ਜਿੰਦਾ ਕਾਰਤੂਸ ਵੀ ਬ੍ਰਾਮਦ ਕਰ ਲਏ ਗਏ। ਉਨ੍ਹਾਂ ਦੱਸਿਆ ਕਿ ਹਨੀ ਕੁਮਾਰ ਨਾਮ ਦਾ ਇਹ ਵਿਅਕਤੀ ਜਲੰਧਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਜੋ ਅੱਜ ਕੱਲ੍ਹ ਫਰੀਦਕੋਟ ਦੇ ਪਿੰਡ ਸੰਧਵਾ ਚ ਇੱਕ ਕਿਰਾਏ ਦੇ ਮਕਾਨ ਚ ਰਹਿ ਰਿਹਾ ਸੀ।
ਉਨ੍ਹਾਂ ਦੱਸਿਆ ਕੇ ਉਕਤ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿੱਚ ਸੀ ਅਤੇ ਇਸਦੇ ਕਿਸੇ ਵੱਡੇ ਗਿਰੋਹ ਨਾਲ ਵੀ ਜੁੜੇ ਹੋਣ ਦੇ ਸ਼ੰਕੇ ਹਨ। ਜਿਸ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਹੁਤ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿਸ ਜਗ੍ਹਾ ਤੇ ਕਿਹੜੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ‘ਚ ਸੀ।