ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ 2025 : ਨਿਤਿਨ ਨੰਦਾ (Nitin Nanda) ਤੇ ਹਮਲਾ ਕਰਨ ਵਾਲੇ ਸਾਬਕਾ ਡੀ. ਐਸ. ਪੀ. ਦਿਲਸ਼ੇਰ ਸਿੰਘ ਰਾਣਾ ਦਾ ਮਾਨਯੋਗ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ (Three-day remand) ਦੇ ਦਿੱਤਾ ਹੈ ।
ਕੀ ਸੀ ਮਾਮਲਾ
ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗੰਮਪੁਰ ਵਿਖੇ ਇਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਲੜ ਚੁੱਕੇ ਨਿਤਿਨ ਨੰਦਾ ’ਤੇ ਸਾਬਕਾ ਡੀ. ਐਸ. ਪੀ. (Former D. S. P.) ਵਲੋਂ ਹਮਲਾ ਕਰ ਦਿੱਤਾ ਗਿਆ ਸੀ । ਜਿਸ ਮਾਮਲੇ ਵਿਚ ਅੱਜ ਜਦੋਂ ਪੁਲਸ ਵਲੋਂ ਪੁੱਛਗਿੱਛ ਲਈ ਰਾਣਾ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਤਾਂ ਕੋਰਟ ਨੇ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ । ਜ਼ਿਕਰਯੋਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਵਲੋਂ ਇਸ ਗੋਲੀਕਾਂਡ ਨੂੰ ਲੈ ਕੇ ਦੋ ਅਣ-ਪਛਾਤੇ ਵਿਅਕਤੀਆਂ ਸਮੇਤ 6 ਲੋਕਾਂ ’ਤੇ ਮਾਮਲਾ ਦਰਜ ਕੀਤਾ ਹੋਇਆ ਹੈ ।
Read More : ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ਵਿਚ ਫੇਰ ਵਾਧਾ
 
			 
		