ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਜੇਲ੍ਹ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਈਡੀ ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।
ਕਾਰ ਤੇ ਬਾਈਕ ਦੀ ਜ਼ਬਰਦਸਤ ਟੱਕਰ, ਪਿਓ-ਪੁੱਤ ਦੀ ਮੌ.ਤ || Latest News
ਪਿਛਲੇ 10 ਦਿਨਾਂ ਤੋਂ ਲਗਾਤਾਰ ਕੀਤੀ ਜਾ ਰਹੀ ਪੁੱਛਗਿੱਛ
ਹਾਲਾਂਕਿ ਕਿਹਾ ਜਾ ਰਿਹਾ ਸੀ ਕਿ ਈਡੀ ਅਦਾਲਤ ‘ਚ ਸਬੂਤ ਪੇਸ਼ ਕਰਕੇ ਇਸ ਮਾਮਲੇ ‘ਚ ਵੱਡੇ ਖੁਲਾਸੇ ਕਰ ਸਕਦੀ ਸੀ ਪਰ ਸੁਣਵਾਈ ਤੋਂ ਬਾਅਦ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ‘ਤੇ ਨਿਆਇਕ ਹਿਰਾਸਤ ਦਾ ਫੈਸਲਾ ਸੁਣਾ ਦਿੱਤਾ ਹੈ। ਈਡੀ ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।