ਅਦਾਲਤ ਨੇ ਬਿਕਰਮ ਮਜੀਠੀਆ ਨੂੰ ਰਾਹਤ ਨਾ ਦਿੰਦਿਆਂ ਭੇਜਿਆ 2 ਤੱਕ ਰਿਮਾਂਡ ਤੇ

0
8
Bikram Mijithiya

ਮੋਹਾਲੀ, 25 ਜੁਲਾਈ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ (Mohali court) ਨੇ ਅੱਜ ਬਿਕਰਮ ਮਜੀਠੀਆ ਨੂੰ ਇਕ ਵਾਰ ਫਿਰ ਰਾਹਤ ਨਾ ਦਿੰਦਿਆਂ ਮੁੜ 2 ਅਗਸਤ ਤੱਕ ਜੁਡੀਸ਼ੀਅਲ ਰਿਮਾਂਡ (Judicial remand till August 2) ਤੇ ਭੇਜ ਦਿੱਤਾ ਹੈ । ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

ਮਜੀਠੀਆ ਦੇ ਵਕੀਲ ਕਲੇਰ ਨੇ ਕੀ ਦੱਸਿਆ

ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ 22 ਜੁਲਾਈ ਨੂੰ ਅਦਾਲਤ ਨੇ ਸੁਣਵਾਈ ਮੌਕੇ ਮਜੀਠੀਆ ਦੀ ਜਮਾਨਤ ਅਰਜ਼ੀ ’ਤੇ ਵਿਜੀਲੈਂਸ ਨੇ ਹੋਰ ਸਮਾਂ ਮੰਗਿਆ ਸੀ ਜਦਕਿ ਜੇਲ ਵਿੱਚ ਸੁਰੱਖਿਆ ਬਾਰੇ ਅਦਾਲਤ ਨੇ ਏ. ਡੀ. ਜੀ. ਪੀ. (ਜੇਲ) ਨੂੰ ਜੇਲ ਮੈਨੂਅਲ ਤਹਿਤ ਆਰੇਂਜ ਕੈਟੀਗਰੀ ਬਾਰੇ ਅਦਾਲਤ ਨੂੰ ਲਿਖ਼ਤੀ ਜਵਾਬ ਦੇਣ ਲਈ ਹੁਕਮ ਕੀਤੇ ਸਨ। ਜਿਸ ’ਤੇ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਦੇ ਸਵਰਨਦੀਪ ਸਿੰਘ ਤੇ ਜੇਲ ਅਧਿਕਾਰੀ ਵੀ ਹਾਜ਼ਰ ਸਨ ।

ਵਿਜੀਲੈਂਸ ਨੇ ਹੋਰ ਸਮਾਂ ਮੰਗਿਆ ਹੈ ਜੋ ਕਿ ਗ਼ਲਤ ਹੈ ਕਿਉਕਿ ਪਹਿਲਾਂ ਵੀ 2 ਵਾਰ ਸਮਾਂ ਮੰਗਿਆ ਸੀ

ਅੱਜ ਦੀ ਸੁਣਵਾਈ ’ਚ ਮਜੀਠੀਆ ਵਲੋਂ ਵਕੀਲ ਅਰਸ਼ਦੀਪ ਸਿੰਘ ਕਲੇਰ (Lawyer Arshdeep Singh Kler) , ਦਮਨਵੀਰ ਸਿੰਘ ਸੋਬਤੀ ਤੇ ਹਰਨੀਤ ਸਿੰਘ ਧਨੋਆ ਪੇਸ਼ ਹੋਏ ਹਨ ਜਦਕਿ ਵਿਜੀਲੈਂਸ ਵਿਭਾਗ ਵੱਲੋਂ ਸਰਕਾਰੀ ਵਕੀਲ ਪ੍ਰੀਤ ਇੰਦਰ ਪਾਲ ਸਿੰਘ ਅਤੇ ਫੇਰੀ ਸੋਫ਼ਤ ਪੇਸ਼ ਹੋਏ ਹਨ । ਕਲੇਰ ਨੇ ਜੇਲ ਮੈਨੁਅਲ ਦੀ ਸੈਕਸ਼ਨ 20 ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਲ ਅਧਿਕਾਰੀ ਨੇ ਢਾਈ ਵਜੇ ਬੰਦ ਲਿਫ਼ਾਫ਼ੇ ’ਚ ਜਵਾਬ ਪੇਸ਼ ਕੀਤਾ ਅਤੇ ਅਸੀ ਉਸ ਦੀ ਕਾਪੀ ਮੰਗੀ ਹੈ । ਕਲੇਰ ਨੇ ਕਿਹਾ ਕਿ ਉਧਰ ਵਿਜੀਲੈਂਸ ਨੇ ਹੋਰ ਸਮਾਂ ਮੰਗਿਆ ਹੈ ਜੋ ਕਿ ਗ਼ਲਤ ਹੈ ਕਿਉਕਿ ਪਹਿਲਾਂ ਵੀ 2 ਵਾਰ ਸਮਾਂ ਮੰਗਿਆ ਸੀ।

Read More : ਬਿਕਰਮ ਮਜੀਠੀਆ ਮੁੜ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ

LEAVE A REPLY

Please enter your comment!
Please enter your name here