ਪੰਜਾਬ ‘ਚ ਸੀ. ਆਰ. ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ

0
4
Gurmeet Singh Khudiyan

ਚੰਡੀਗੜ੍ਹ, 2 ਅਕਤੂਬਰ 2025 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ (Punjab Agriculture and Farmers Welfare Minister) ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ ।

“ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ ।

ਕਿਸਾਨ ਘਰ ਬੈਠੇ ਮੋਬਾਈਲ ਫੋਨ ਰਾਹੀਂ ਆਸਾਨੀ ਨਾਲ ਬੁੱਕ ਕਰ ਸਕਦੇ ਹਨ ਸੀ. ਆਰ. ਐਮ. ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ

ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ. ਆਰ. ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ । ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਦਸਤਾਵੇਜ਼ੀਕਰਨ ਦੀ ਸਹੂਲਤ ਮਿਲਦੀ ਹੈ ।

ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਅਤੇ ਗਤੀਵਿਧੀਆਂ ਦੀ ਨਿਗਰਾਨੀ ਲਈ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ ਅਤੇ ਕਲੱਸਟਰ ਅਫਸਰ ਤਾਇਨਾਤ: ਖੇਤੀਬਾੜੀ ਮੰਤਰੀ

ਖੇਤੀਬਾੜੀ ਮੰਤਰੀ ਨੇ ਇਸ ਐਪ ਦੇ ਮਜ਼ਬੂਤ ਈਕੋਸਿਸਟਮ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ (ਵੀ. ਐਲ. ਐਫਜ਼) ਅਤੇ ਕਲੱਸਟਰ ਅਫਸਰ (ਸੀ. ਓਜ਼) ਸ਼ਾਮਲ ਹਨ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ । ਇਹ ਪਲੇਟਫਾਰਮ ਸੀ. ਆਰ. ਐਮ. ਮਸ਼ੀਨਾਂ ਦੇ ਪ੍ਰਾਈਵੇਟ ਮਾਲਕਾਂ ਨੂੰ ਆਪਣੇ ਉਪਕਰਣਾਂ ਨੂੰ ਰਜਿਸਟਰ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਭਾਈਚਾਰਕ ਸਹਾਇਤਾ ਲਈ, ਵੀ. ਐਲ. ਐਫਜ਼ ਕਿਸਾਨਾਂ ਲਈ ਆਪ ਵੀ ਮਸ਼ੀਨਾਂ ਬੁੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਕਿਸਾਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ ।

ਗੁਰਮੀਤ ਸਿੰਘ ਖੁੱਡੀਆਂ ਨੇ ਇਸ ਐਪ ਦੇ ਬੈਕਐਂਡ ਬਾਰੇ ਦਿੱਤੀ ਜਾਣਕਾਰੀ

ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan)ਨੇ ਇਸ ਐਪ ਦੇ ਬੈਕਐਂਡ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਇੱਕ ਰੀਅਲ-ਟਾਈਮ ਡੈਸ਼ਬੋਰਡ ਹੈ ਜੋ ਮਸ਼ੀਨ ਦੀ ਵਰਤੋਂ ਅਤੇ ਫੀਲਡ ਅਫਸਰਾਂ ਦੀਆਂ ਗਤੀਵਿਧੀਆਂ ਦੀ ਸਟੀਕ ਨਿਗਰਾਨੀ ਨੂੰ ਸਮਰੱਥ ਬਣਾਉਂਦਾ ਹੈ । ਇਹ ਜਵਾਬਦੇਹੀ, ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਅਨੁਕੂਲ ਸਰੋਤ ਯਕੀਨੀ ਬਣਾਉਂਦਾ ਹੈ ਅਤੇ ਵਾਢੀ ਦੇ ਮਹੱਤਵਪੂਰਨ ਸਮੇਂ ਦੌਰਾਨ ਕਿਸਾਨ ਭਾਈਚਾਰੇ ਲਈ ਲਾਹੇਵੰਦ ਬਣਦਾ ਹੈ । ਉਨ੍ਹਾਂ ਕਿਹਾ ਕਿ ਸਰੋਤਾਂ ਨੂੰ ਟਰੈਕ ਕਰਨ ਅਤੇ ਪ੍ਰਬੰਧਨ ਵਿੱਚ ਡੈਸ਼ਬੋਰਡ ਦੀ ਪ੍ਰਭਾਵਸ਼ੀਲਤਾ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਕਰਦੀ ਹੈ ।

ਪੰਜਾਬ ਸਰਕਾਰ ਦੇ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ

ਗੁਰਮੀਤ ਸਿੰਘ ਖੁੱਡੀਆਂ ਨੇ “ਉੱਨਤ ਕਿਸਾਨ” ਐਪ ਦੇ ਕਿਸਾਨ-ਪੱਖੀ ਡਿਜ਼ਾਈਨ ਦਾ ਹਵਾਲਾ ਦਿੰਦਿਆਂ ਕਿਸਾਨਾਂ ਨੂੰ ਇਸ ਦੀ ਵਰਤੋਂ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਐਪ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (The app has improved crop residue management.) (ਸੀ. ਆਰ. ਐਮ.) ਮਸ਼ੀਨਰੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਅ ਲਿਆਉਂਦਿਆਂ ਇਸ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੰਮਲਿਤ ਬਣਾਇਆ ਹੈ । ਉਨ੍ਹਾਂ ਕਿਹਾ ਕਿ ਨੇੜਲੇ ਕਸਟਮ ਹਾਇਰਿੰਗ ਸੈਂਟਰਾਂ ਅਤੇ ਨਿੱਜੀ ਮਸ਼ੀਨ ਮਾਲਕਾਂ ਤੋਂ ਆਸਾਨ ਬੁਕਿੰਗ ਨੂੰ ਯਕੀਨੀ ਬਣਾ ਕੇ ਇਹ ਐਪ ਪਰਾਲੀ ਦੀ ਸੰਭਾਲ ਦਾ ਸਾਇੰਟੀਫਿਕ ਵਿਕਲਪ ਪ੍ਰਦਾਨ ਕਰਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ ।

ਡਾ. ਬਸੰਤ ਗਰਗ ਨੇ ਕੀਤੀ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਵਿਕਾਸ ਵਿੱਚ “ਉੱਨਤ ਕਿਸਾਨ” ਐਪ ਦੀ ਅਹਿਮ ਭੂਮਿਕਾ ਦੀ ਪ੍ਰਸ਼ੰਸਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਵਿਕਾਸ ਵਿੱਚ “ਉੱਨਤ ਕਿਸਾਨ” ਐਪ ਦੀ ਅਹਿਮ ਭੂਮਿਕਾ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਕਿਹਾ ਕਿ ਇਹ ਐਪ ਕਿਸਾਨਾਂ ਨੂੰ ਸੀ. ਆਰ. ਐਮ. ਮਸ਼ੀਨਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰ ਰਹੀ ਹੈ ਅਤੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰ ਰਹੀ ਹੈ । ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਭਵਿੱਖੀ ਪ੍ਰਗਤੀ ਲਈ ਇਸ ਦੀ ਡਿਜੀਟਲ ਨੀਂਹ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ ।

Read More : ਪੰਜਾਬ ‘ਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

LEAVE A REPLY

Please enter your comment!
Please enter your name here