Cyclone Jawad : IMD ਨੇ ਚੱਕਰਵਰਤੀ ਤੂਫਾਨ ਕਾਰਨ ਜਾਰੀ ਕੀਤਾ ਰੈੱਡ ਅਲਰਟ

0
52

ਦੇਸ਼ ਦੇ ਕਈ ਰਾਜਾਂ ਵਿੱਚ ਚੱਕਰਵਾਤ ਜਵਾਦ ਦਾ ਖ਼ਤਰਾ ਵਧ ਗਿਆ ਹੈ। ਗੁਜਰਾਤ ‘ਚ ਤਬਾਹੀ ਮਚਾਉਣ ਤੋਂ ਬਾਅਦ ਚੱਕਰਵਾਤੀ ਤੂਫਾਨ ਪੱਛਮੀ ਬੰਗਾਲ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਦੇ ਤੱਟੀ ਖੇਤਰਾਂ ਵੱਲ ਵਧ ਰਿਹਾ ਹੈ। ਚੱਕਰਵਾਤੀ ਤੂਫਾਨ ਦੇ 4 ਦਸੰਬਰ ਨੂੰ ਓਡੀਸ਼ਾ ਤੱਟ ਨਾਲ ਟਕਰਾਉਣ ਦੀ ਸੰਭਾਵਨਾ ਹੈ। ਇਸ ਕਾਰਨ ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਲਈ ਤੂਫਾਨ ਦੇ ਖਤਰੇ ਦੇ ਮੱਦੇਨਜ਼ਰ ਨੀਵੇਂ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

Navjot Sidhu ਨੂੰ ਲੈ Kejriwal ਦਾ ਵੱਡਾ ਬਿਆਨ, “Congress ਛੱਡਣ ਨੂੰ ਤਿਆਰ Sidhu”

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਚੱਕਰਵਾਤੀ ਤੂਫ਼ਾਨ ਜਵਾਦ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਹਵਾ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਜਵਾਦ ਦੇ ਖਤਰੇ ਦੇ ਮੱਦੇਨਜ਼ਰ, ਓਡੀਸ਼ਾ ਦੇ ਚਾਰ ਜ਼ਿਲ੍ਹਿਆਂ – ਗਜਪਤੀ, ਗੰਜਮ, ਪੁਰੀ ਅਤੇ ਜਗਤਸਿੰਘਪੁਰ ਵਿੱਚ ਭਾਰਤੀ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਦੇ ਸੱਤ ਜ਼ਿਲ੍ਹਿਆਂ – ਕੇਂਦਰਪਾੜਾ, ਕਟਕ, ਖੁਰਦਾ, ਨਯਾਗੜ੍ਹ, ਕੰਧਮਾਲ, ਰਾਏਗੜਾ, ਕੋਰਾਪੁਟ ਜ਼ਿਲ੍ਹੇ ਦੇ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਖ਼ਬਰਾਂ ਅਨੁਸਾਰ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਤੇ ਤੱਟ ਰੱਖਿਅਕ ਟੀਮਾਂ ਨੂੰ ਚੱਕਰਵਾਤੀ ਤੂਫ਼ਾਨ ਜਵਾਦ ਨਾਲ ਨਜਿੱਠਣ ਲਈ ਉੜੀਸਾ ਵਿੱਚ ਤਾਇਨਾਤ ਕੀਤਾ ਗਿਆ ਹੈ। ਉੜੀਸਾ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਜਵਾਦ ਚੱਕਰਵਾਤੀ ਤੂਫਾਨ ਪੱਛਮੀ ਬੰਗਾਲ ਵਿੱਚ ਵੀ ਤਬਾਹੀ ਮਚਾ ਸਕਦਾ ਹੈ। ਬੰਗਾਲ ਸਰਕਾਰ ਚੱਕਰਵਾਤ ਨੂੰ ਲੈ ਕੇ ਚੌਕਸ ਹੈ ਤੇ ਕੋਲਕਾਤਾ ਸਮੇਤ 7 ਜ਼ਿਲ੍ਹਿਆਂ ‘ਚ NDRF ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਆਂਧਰਾ ਪ੍ਰਦੇਸ਼ ਵਿੱਚ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੁਜਰਾਤ ਦੇ ਕਈ ਹਿੱਸਿਆਂ ‘ਚ ਤੂਫਾਨ ਜਵਾਦ ਕਾਰਨ ਭਾਰੀ ਮੀਂਹ ਪਿਆ ਸੀ ਅਤੇ ਇਸ ਕਾਰਨ ਕਈ ਕਿਸ਼ਤੀਆਂ ਡੁੱਬ ਗਈਆਂ ਸਨ।

ਪੰਜਾਬ ‘ਚ ਭਾਜਪਾ ਦਾ CM ਚਿਹਰਾ ਹੋਣਗੇ ਸਿਰਸਾ ? ਅਮਿਤ ਸ਼ਾਹ ਨਾਲ ਚੱਲ ਰਹੀ ਮੀਟਿੰਗ

ਕੇਂਦਰੀ ਗ੍ਰਹਿ ਮੰਤਰਾਲੇ ਚੱਕਰਵਾਤ ਜਵਾਦ ਦੀ ਸਥਿਤੀ ‘ਤੇ ਹਰ ਸਮੇਂ ਨਜ਼ਰ ਰੱਖ ਰਿਹਾ ਹੈ ਅਤੇ ਸਾਰੇ ਤੱਟਵਰਤੀ ਰਾਜਾਂ ਵਿੱਚ NDRF ਦੀਆਂ ਕੁੱਲ 29 ਟੀਮਾਂ ਤਾਇਨਾਤ ਕੀਤੀਆਂ ਹਨ, ਜਦਕਿ 33 ਟੀਮਾਂ ਨੂੰ ਸਟੈਂਡਬਾਏ ‘ਤੇ ਰੱਖਿਆ ਗਿਆ ਹੈ। ਭਾਰਤੀ ਤੱਟ ਰੱਖਿਅਕ ਅਤੇ ਜਲ ਸੈਨਾ ਨੇ ਤੂਫਾਨ ਤੋਂ ਬਾਅਦ ਸਥਿਤੀ ਨਾਲ ਨਜਿੱਠਣ ਲਈ ਜਹਾਜ਼ ਅਤੇ ਹੈਲੀਕਾਪਟਰ ਵੀ ਤਾਇਨਾਤ ਕੀਤੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੱਕਰਵਾਤ ਜਵਾਦ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ ਅਤੇ ਵੀਰਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਰਾਜਾਂ, ਕੇਂਦਰ ਸਰਕਾਰ ਦੇ ਮੰਤਰਾਲਿਆਂ ਅਤੇ ਸਬੰਧਤ ਏਜੰਸੀਆਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅਧਿਕਾਰੀਆਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪੀਐਮ ਮੋਦੀ ਨੇ ਲੋਕਾਂ ਨੂੰ ਸੁਰੱਖਿਅਤ ਪਨਾਹਗਾਹਾਂ ਤੱਕ ਪਹੁੰਚਾਉਣ, ਬਿਜਲੀ, ਦੂਰਸੰਚਾਰ, ਸਿਹਤ ਅਤੇ ਪੀਣ ਵਾਲੇ ਪਾਣੀ ਵਰਗੀਆਂ ਜ਼ਰੂਰੀ ਸੇਵਾਵਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਸਥਿਤੀ ਵਿੱਚ ਉਨ੍ਹਾਂ ਨੂੰ ਤੁਰੰਤ ਬਹਾਲ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਇਸ ਸੰਬੰਧੀ ਮੌਸਮ ਵਿਭਾਗ ਨੇ ਕਿਹਾ ਕਿ ਇਸ ਦੇ ਪ੍ਰਭਾਵ ਕਾਰਨ ਪੂਰਬੀ ਮਿਦਨਾਪੁਰ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਮਿਦਨਾਪੁਰ, ਝਾਰਗ੍ਰਾਮ ਅਤੇ ਹਾਵੜਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here