ਦਿੱਲੀ, 2 ਅਗਸਤ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (Delhi Sikh Gurdwara Management Committee) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦਿੱਲੀ ਵਿਖੇ ਮਨਾਇਆ ਜਾਵੇ । ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਉਣ ਦੀ ਪਿਰਤ ਸ਼ੁਰੂ ਕੀਤੀ ਜਾਵੇ ।
ਸਮੁੱਚੇ ਪ੍ਰੋਗਰਾਮ ਐਸ. ਜੀ. ਪੀ. ਸੀ. ਦੀ ਅਗਵਾਈ ਹੇਠ ਹੋਣਗੇ : ਕਾਲੇਕਾ
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਡੇ ਦੀ ਭੂਮਿਕਾ ਨਿਭਾਉਂਦੇ ਹੋਏ ਦਿੱਲੀ ਵਿਚ ਸਮਾਗਮ ਕਰਵਾਉਂਦੀ ਹੈ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਉਸ ਨਾਲ ਛੋਟੇ ਭਰਾ ਵਾਂਗ ਸਹਿਯੋਗ ਕਰੇਗੀ। ਹਰਮੀਤ ਸਿੰਘ ਕਾਲਕਾ ਨੇ ਅੱਗੇ ਲਿਖਿਆ ਕਿ ਇਹ ਸਾਰੇ ਪ੍ਰੋਗਰਾਮ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਕੀਤੇ ਜਾਣਗੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਭਰਾ ਦਾ ਫ਼ਰਜ਼ ਨਿਭਾਉਂਦੇ ਹੋਏ ਆਪ ਜੀ ਦਾ ਪੂਰਨ ਸਨਮਾਨ ਅਤੇ ਸਹਿਯੋਗ ਕੀਤਾ ਜਾਵੇਗਾ ।
Read More : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਹੋਏ ਸੇਵਾ ਮੁਕਤ