DA ਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਲਈ ਪੰਜਾਬ ਸਰਕਾਰ ਨੇ ਮੰਗਿਆ ਸਮਾਂ

0
8

DA ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਲਈ ਪੰਜਾਬ ਸਰਕਾਰ ਨੇ ਅਜੇ ਕੁਝ ਹੋਰ ਸਮਾਂ ਮੰਗਿਆ ਹੈ। ਪੰਜਾਬ ਕੈਬਨਿਟ ਸਬ ਕਮੇਟੀ ਨਾਲ ਹੋਈ ਮੁਲਾਜ਼ਮਾਂ ਦੀ ਮੀਟਿੰਗ ਕਿਸੇ ਸਿਰੇ ਨਾ ਲੱਗ ਸਕੀ।

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ’ਚ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਕਮੇਟੀ ਸਾਹਮਣੇ ਰੱਖਿਆ। ਕਮੇਟੀ ਸਾਹਮਣੇ ਜਦੋਂ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ, ਪੈਡਿੰਗ ਡੀਏ ਦੀ ਮੰਗ ਉਠਾਈ ਤਾਂ ਮੰਤਰੀ ਦੀ ਸਬ ਕਮੇਟੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਨੂੰ ਲਾਗੂ ਕੀਤਾ ਜਾਵੇਗਾ। ਪ੍ਰੰਤੂ ਇਹ ਕਿਸ ਤਰ੍ਹਾਂ ਲਾਗੂ ਕੀਤੀ ਜਾਵੇਗੀ, ਇਹ ਸਮਝਣ ਵਿੱਚ ਸਮਾਂ ਚਾਹੀਦਾ ਹੈ।

ਦੂਜੇ ਪਾਸੇ ਡੀਏ ਦੀ ਮੰਗ ਉਤੇ ਵੀ ਸਰਕਾਰ ਨੇ ਕਿਹਾ ਕਿ ਮੁਲਾਜ਼ਮਾਂ ਦਾ ਪੈਂਡਿੰਗ ਪਿਆ ਡੀਏ ਦਿੱਤਾ ਜਾਵੇਗਾ, ਪਰ ਅਜੇ ਹੋਰ ਸਮਾਂ ਦਿਓ। ਮੁਲਾਜ਼ਮਾਂ ਨੁੰ ਦਿੱਤੇ ਜਾਣ ਵਾਲੇ 4-9-11 ਉਤੇ ਕਮੇਟੀ ਨੇ ਕਿਹਾ ਕਿ ਇਸ ਉਤੇ ਅਧਿਕਾਰੀ ਕੰਮ ਕਰ ਰਹੇ ਹਨ। ਸਾਡੇ ਕੋਲ ਅਜੇ ਫਾਇਲ ਨਹੀਂ ਆਈ। ਜਦੋਂ ਮੁਲਾਜ਼ਮਾਂ ਨੂੰ ਕੋਈ ਠੋਸ ਭਰੋਸਾ ਨਾ ਮਿਲਿਆ ਤਾਂ ਮੀਟਿੰਗ ਨੂੰ ਅੱਧ ਵਿੱਚ ਛੱਡ ਕੇ ਬਾਹਰ ਆ ਗਏ।

LEAVE A REPLY

Please enter your comment!
Please enter your name here