ਸਹਿਕਾਰੀ ਸਭਾਵਾਂ ‘ਚ ਡੀ. ਏ. ਪੀ. ਦੀ ਕਾਲਾਬਾਜਾਰੀ ਵਿਰੁੱਧ ਮੁਹਿੰਮ

0
14
Deputy Registrar Cooperative Societies

ਪਟਿਆਲਾ, 12 ਸਤੰਬਰ 2025 : ਪਟਿਆਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਵੱਲੋਂ ਵਰਤੀ ਜਾਂਦੀ ਖਾਦ ਡੀ. ਏ. ਪੀ. ਦੀ ਕਾਲਾ ਬਜਾਰੀ ਨੂੰ ਰੋਕਣ ਲਈ ਉਪ-ਰਜਿਸਟਰਾਰ ਸਹਿਕਾਰੀ ਸਭਾਵਾਂ (Deputy Registrar Cooperative Societies,) ਪਟਿਆਲਾ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ । ਇਹ ਜਾਣਕਾਰੀ ਦਿੰਦਿਆਂ ਸਹਿਕਾਰਤਾ ਵਿਭਾਗ ਪਟਿਆਲਾ ਦੇ ਉਪ-ਰਜਿਸਟਰਾਰ ਸੰਗਰਾਮ ਸਿੰਘ ਸੰਧੂ (Sangram Singh Sandhu) ਨੇ ਕਿਹਾ ਕਿ ਇਸ ਸਬੰਧੀ ਸਮੂਹ ਸਹਾਇਕ ਰਜਿਸਟਰਾਰ ਅਤੇ ਇੰਸਪੈਕਟਰਜ਼ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਆਪਣੇ ਇਲਾਕਿਆਂ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ‘ਚ ਡੀ. ਏ. ਪੀ. ਦੀ ਵਿਕਰੀ ‘ਤੇ ਨਿਗਰਾਨੀ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਗ਼ੈਰਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਯਕੀਨੀ ਬਣਾਉਣ ।

ਡੀ. ਏ. ਪੀ. ਦੀ ਕਾਲਾਬਾਜਾਰੀ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ, ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਅੰਦਰ 4400 ਮੀਟਰਿਕ ਟਨ ਖਾਦ ਸਪਲਾਈ

ਸੰਗਰਾਮ ਸਿੰਘ ਸੰਧੂ ਨੇ ਕਿਹਾ ਕਿ ਕਿਸੇ ਵੀ ਸਹਿਕਾਰੀ ਸਭਾ ਵੱਲੋਂ ਡੀ. ਏ. ਪੀ. ਦੀ ਕਾਲਾਬਜਾਰੀ, ਮਾਲ ਸਟੌਕ ਕਰਨਾ ਜਾਂ ਉੱਚੀ ਕੀਮਤ ‘ਤੇ ਵਿਕਰੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਮੈਂਬਰ ਨੂੰ ਅਜਿਹੀ ਗਤੀਵਿਧੀ ਦੀ ਜਾਣਕਾਰੀ ਮਿਲਦੀ ਹੈ ਜਾਂ ਨਿਰਧਾਰਤ ਕੀਮਤ ਤੋਂ ਵੱਧ ਰੇਟ ‘ਤੇ ਖਾਦ ਵੇਚੀ ਜਾਂਦੀ ਹੈ, ਤਾਂ ਉਹ ਤੁਰੰਤ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਜ਼ਿਲ੍ਹਾ ਪਟਿਆਲਾ ਨਾਲ ਉਨ੍ਹਾਂ ਦੇ ਫੋਨ ਨੰਬਰ 81466-01618 ‘ਤੇ ਸੰਪਰਕ ਕਰ ਸਕਦੇ ਹਨ ।

ਕਿਸਾਨ ਖੇਤੀਬਾੜੀ ਮਾਹਰਾਂ ਦੀ ਸਲਾਹ ਮੁਤਾਬਕ ਹੀ ਵਰਤਣ ਡੀ. ਏ. ਪੀ. : ਸੰਗਰਾਮ ਸਿੰਘ ਸੰਧੂ

ਇਸਦੇ ਨਾਲ ਨਾਲ, ਸਹਿਕਾਰੀ ਸਭਾਵਾਂ ਦੇ ਸਮੂਹ ਕਿਸਾਨ ਮੈਂਬਰਾਂ (Farmer members) ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਫਵਾਹਾਂ ਤੋਂ ਸਾਵਧਾਨ ਰਹਿਣ, ਕਿਉਂਕਿ ਹੁਣ ਤਕ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਅੰਦਰ 4400 ਮੀਟਰਿਕ ਟਨ ਖਾਦ ਸਪਲਾਈ ਕੀਤਾ ਜਾ ਚੁੱਕਿਆ ਹੈ । ਜ਼ਿਲ੍ਹੇ ਵਿੱਚ ਖਾਦ ਦੀ ਲੋੜ ਅਨੁਸਾਰ ਪੂਰਤੀ ਲਈ ਸਰਕਾਰ ਵੱਲੋਂ ਲਾਜ਼ਮੀ ਉਪਾਅ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਡੀ. ਏ. ਪੀ. ਦੀ ਸਭਾਵਾਂ ਅੰਦਰ ਕਿਸੇ ਤਰ੍ਹਾਂ ਦੀ ਬਲੈਕਮਾਰਕੀਟਿੰਗ ਅਤੇ ਜਮ੍ਹਾਂਖੋਰੀ ਦੀ ਚੈਕਿੰਗ ਦੇ ਨਾਲ-ਨਾਲ ਕਿਸਾਨਾਂ ਨੂੰ ਡੀ. ਏ. ਪੀ. ਦੀ ਵੰਡ ਹੱਦ ਕਰਜੇ ਮੁਤਾਬਕ ਕੀਤੀ ਜਾਣੀ ਵੀ ਯਕੀਨੀ ਬਣਾਈ ਜਾ ਰਹੀ ਹੈ ।

ਉਪ-ਰਜਿਸਟਰਾਰ ਨੇ ਕਿਹਾ ਕਿ ਕਣਕ ਤੇ ਸਬਜ਼ੀਆਂ ਦੀ ਬਿਜਾਈ ਲਈ ਕਿਸਾਨਾਂ ਨੂੰ ਲੋੜੀਂਦੀ ਡੀ. ਏ. ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ । ਡੀ. ਏ. ਪੀ. ਦੀ ਸਭਾਵਾਂ ਅੰਦਰ ਕਿਸੇ ਤਰ੍ਹਾਂ ਦੀ ਬਲੈਕਮਾਰਕੀਟਿੰਗ ਅਤੇ ਜਮ੍ਹਾਂਖੋਰੀ ਦੀ ਚੈਕਿੰਗ ਦੇ ਨਾਲ-ਨਾਲ ਕਿਸਾਨਾਂ ਨੂੰ ਡੀ. ਏ. ਪੀ. ਦੀ ਵੰਡ ਹੱਦ ਕਰਜੇ ਮੁਤਾਬਕ ਕੀਤੀ ਜਾਣੀ ਵੀ ਯਕੀਨੀ ਬਣਾਈ ਜਾ ਰਹੀ ਹੈ ।

ਪਟਿਆਲਾ ਜ਼ਿਲ੍ਹੇ ‘ਚ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡੀ. ਏ. ਪੀ. (D. A. P.) ਦੀ ਆ ਰਹੀ ਸਪਲਾਈ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਕਿਸਾਨ ਮੈਬਰਾਂ ਨੂੰ ਤਕਸੀਮ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਇਸੇ ਦੌਰਾਨ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਖੇਤੀਬਾੜੀ ਮਾਹਰਾਂ ਦੀ ਰਾਏ ਮੁਤਾਬਕ ਹੀ ਡੀ. ਏ. ਪੀ. ਦੀ ਵਰਤੋਂ ਆਪਣੇ ਖੇਤਾਂ ਵਿੱਚ ਕਰਨ । ਉਪ-ਰਜਿਸਟਰਾਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਡੀ. ਏ. ਪੀ. ਦੀ ਬਲੈਕਮਾਰਕੀਟਿੰਗ, ਜਮ੍ਹਾਂਖੋਰੀ ਤੇ ਕਿਸਾਨਾਂ ਨੂੰ ਇਸ ਦੀ ਵੰਡ ਹੱਦ ਕਰਜੇ ਮੁਤਾਬਕ ਕੀਤੇ ਜਾਣ ਦੀ ਚੈਕਿੰਗ ਉਹ ਖ਼ੁਦ ਅਤੇ ਉਨ੍ਹਾਂ ਦੇ ਸਹਾਇਕ ਰਜਿਸਟਰਾਰ ਸਮੇਤ ਸਾਰੇ ਇੰਸਪੈਕਟਰ ਕਰ ਰਹੇ ਹਨ ।

Read More : ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼

LEAVE A REPLY

Please enter your comment!
Please enter your name here