ਯੁੱਧ ਨਸ਼ਿਆਂ ਵਿਰੁਧ’ ਦਾ 83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

0
51

ਚੰਡੀਗੜ੍ਹ, 23 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 161 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ ਅਤੇ 76270 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 83 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 12,958 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 473 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਰਾਜ ਭਰ ਵਿੱਚ 118 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 526 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਲਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 80 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

LEAVE A REPLY

Please enter your comment!
Please enter your name here