DC ਅੰਮ੍ਰਿਤਸਰ ਨੇ ਭ੍ਰਿਸ਼ਟਾਚਾਰ ਰੋਕਣ ਲਈ WhatsApp ਨੰਬਰ ਕੀਤਾ ਜਾਰੀ

0
61

ਅੰਮ੍ਰਿਤਸਰ ਨੂੰ ਭ੍ਰਿਸ਼ਟਾਚਾਰ ਮੁਕਤ ਕਰਾਉਣ ਲਈ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਅਨੋਖੀ ਪਹਿਲ ਕੀਤੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਪਰਿਸਰ ਵਿਚ ਹੋਰਡਿੰਗ ਲਗਾ ਕੇ ਵਿਜੀਲੈਂਸ ਦੇ ਹੈਲਪਲਾਈਨ ਨੰਬਰ ਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਵ੍ਹਟਸਐਪ ਨੰਬਰ ਜਾਰੀ ਕੀਤਾ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਦਫਤਰ ਵਿਚ ਕੋਈ ਵੀ ਮੁਲਾਜ਼ਮ ਜਾਂ ਅਧਿਕਾਰੀ ਕੰਮ ਕਰਨ ਦੇ ਬਦਲੇ ਪੈਸੇ ਮੰਗਦਾ ਹੈ ਤਾਂ ਦੱਸੇ ਗਏ ਨੰਬਰਾਂ ‘ਤੇ ਜਾਣਕਾਰੀ ਦਿਓ ਤਾਂ ਕਿ ਸਮਾਜ ਵਿਚ ਭ੍ਰਿਸ਼ਟਾਚਾਰ ਨੂੰ ਦੂਰ ਕੀਤਾ ਜਾ ਸਕੇ।

ਦਫਤਰਾਂ ਦੇ ਬਾਹਰ ਪਹਿਲ ਦੇ ਆਧਾਰ ‘ਤੇ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿਚ ਕਈ ਬੈਨਰ ਤੇ ਹੋਰਡਿੰਗਸ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸੰਦੇਸ਼ ਵਿਚ ਕਿਹਾ ਕਿ ਪੰਜਾਬ ਭਾਸ਼ਾ ਵਿਚ ਕਈ ਬੈਨਰ ਤੇ ਹੋਰਡਿੰਗਸ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸੰਦੇਸ਼ ਵਿਚ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੈ ਤੇ ਇਸ ਦੀ ਸ਼ੁਰੂਆਤ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਿਉਂ ਨਾ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ 9 ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ ਸ਼ਿਮਲਾ ਤੋਂ ਵੀ ਪਹੁੰਚਿਆਂ ਹੇਠਾਂ, ਮੀਂਹ ਦੀ…

ਉਨ੍ਹਾਂ ਕਿਹਾ ਕਿ ਇਸ ਲਈ ਨਾ ਸਿਰਫ ਸਰਕਾਰ ਦੀਆਂ ਕੋਸ਼ਿਸ਼ਾਂ ਕਾਫੀ ਹਨ ਸਗੋਂ ਤੁਹਾਡਾ ਸਹਿਯੋਗ ਵੀ ਜ਼ਰੂਰੀ ਹੈ। ਥੋਰੀ ਨੇ ਕਿਹਾ ਕਿ ਤੁਹਾਨੂੰ ਆਪਣਾ ਕੰਮ ਜਲਦ ਕਰਵਾਉਣ ਲਈ ਕਿਸੇ ਮੁਲਾਜ਼ਮ ਨੂੰ ਪੈਸਿਆਂ ਦਾ ਲਾਲਚ ਨਹੀਂ ਦੇਣਾ ਚਾਹੀਦਾ ਤੇ ਜੇਕਰ ਕੋਈ ਮੁਲਾਜ਼ਮ ਤੁਹਾਡਾ ਕੰਮ ਪੂਰਾ ਨਾ ਕਰਨ ਬਦਲੇ ਪੈਸੇ ਮੰਗਦਾ ਹੈ ਤਾਂ ਵਿਜੀਲੈਂਸ ਹੈਲਪਲਾਈਨ ਨੰਬਰ 1800 1800 1000 ਜਾਂ ਡਿਪਟੀ ਕਮਿਸ਼ਨਰ ਦਫਤਰ ਦੇ ਵ੍ਹਟਸਐਪ ਨੰਬਰ 79738 67466 ‘ਤੇ ਕਾਲ ਕਰੋ।

LEAVE A REPLY

Please enter your comment!
Please enter your name here