DC ਪਟਿਆਲਾ ਸਾਕਸ਼ੀ ਸਾਹਨੀ ਨੇ ਸਾਰੀਆਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਅਫਵਾਹਾਂ ਨਾ ਫੈਲਾਉਣ ਦੀ ਕੀਤੀ ਅਪੀਲ

0
84

ਪਟਿਆਲਾ ਦੇ ਆਰੀਆ ਸਮਾਜ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦਾ ਧੁਰਾ ਹੋਣ ਦੇ ਨਾਲ ਨਾਲ ਸਾਡੇ ਧਰਮਾਂ ਦੇ ਮੂਲ ਸਿਧਾਂਤਾਂ ਦਾ ਕੇਂਦਰ ਵੀ ਹੈ।

ਉਹਨਾਂ ਸਾਰੀਆਂ ਧਿਰਾਂ ਨੂੰ ਆਪਸੀ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਝਗੜਾ ਜਾਂ ਗਲਤਫਹਿਮੀ ਹੈ ਤਾਂ ਵੀ ਗੱਲਬਾਤ ਰਾਹੀਂ ਹੱਲ ਕਰਨਾ ਜ਼ਰੂਰੀ ਹੈ।

ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਪੰਜਾਬ ਦੇ ਸਮੂਹ ਵੀਰਾਂ-ਭੈਣਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੌਜੂਦਾ ਸਥਿਤੀ ਕਾਬੂ ਹੇਠ ਹੈ ਅਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਡੀ ਸੀ ਨੇ ਕਿਹਾ ਕਿ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਮੁੜ ਅਪੀਲ ਕੀਤੀ ਕਿ ਲੋਕ ਬੇਬੁਨਿਆਦ ਖ਼ਬਰਾਂ ਜਾ ਗ਼ਲਤ ਜਾਣਕਾਰੀ ਸੋਸ਼ਲ ਮੀਡੀਆ ‘ਤੇ ਅੱਗੇ ਨਾ ਫੈਲਾਉਣ।

LEAVE A REPLY

Please enter your comment!
Please enter your name here