ਪਟਿਆਲਾ, 25 ਸਤੰਬਰ 2025 : ਝੋਨੇ ਦੀ ਖਰੀਦ ਪ੍ਰਕ੍ਰਿਆ (Paddy procurement process) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ।
ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਦੀ ਅਪੀਲ
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਡੀ. ਐਫ. ਐਸ. ਸੀ. (D. F. S. C.) ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀ ਹਰੇਕ ਮੰਡੀ ‘ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਵੇ ਤਾਂ ਜੋ ਮੰਡੀ ‘ਚ ਆਪਣੇ ਫ਼ਸਲ ਲੈਕੇ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਦੱਸਿਆ ਕਿ ਝੋਨੇ ਦੇ ਇਸ ਸੀਜਨ ‘ਚ ਜ਼ਿਲ੍ਹੇ ਦੇ ਖਰੀਦ ਕੇਂਦਰਾਂ ‘ਚ 12.35 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ।
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ, ਝੋਨੇ ਦੀ ਰਹਿੰਦ ਖੂੰਹਦ ਨੂੰ ਸਾੜਨ ‘ਤੇ ਪਾਬੰਦੀ
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ (District Managers of Purchasing Agencies) ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਅਲਾਟ ਹੋਈਆਂ ਮੰਡੀਆਂ ‘ਚ ਤਾਇਨਾਤ ਇੰਸਪੈਕਟਰਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ ਨਾਲੋਂ ਨਾਲ ਲਿਫਟਿੰਗ ਯਕੀਨੀ ਬਣਾਉਣ। ਇਸ ਤੋਂ ਬਿਨ੍ਹਾਂ ਸਮੁੱਚੇ ਐਸ. ਡੀ. ਐਮਜ. ਵੱਲੋਂ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਖਰੀਦ ਨਿਰਵਿਘਨ ਯਕੀਨੀ ਬਣਾਈ ਜਾਵੇ ।
ਜ਼ਿਲ੍ਹੇ ਦੀਆਂ ਮੰਡੀਆਂ ‘ਚ 12.35 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ : ਡਾ. ਪ੍ਰੀਤੀ ਯਾਦਵ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਝੋਨੇ ਦੀ ਖਰੀਦ ਦਾ ਰੋਜ਼ਾਨਾ ਜਾਇਜ਼ਾ ਲਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ । ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਜ਼ਿਲ੍ਹੇ ‘ਚ ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲੱਗੀ ਹੋਈ ਹੈ ।ਇਸ ਤੋਂ ਬਿਨ੍ਹਾਂ ਕੰਬਾਇਨਾਂ ਨਾਲ ਝੋਨਾ ਰਾਤ ਸਮੇਂ ਨਾ ਕੱਟਿਆ ਜਾਵੇ, ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਜਾਣ ਕਰਕੇ ਝੋਨਾ ਵਿੱਕਣ ਵਿੱਚ ਦਿੱਕਤ ਆਉਦੀ ਹੈ ।
ਮੀਟਿੰਗ ਵਿਚ ਕੌਣ ਕੌਣ ਸੀ ਮੌਜੂਦ ਮੀਟਿੰਗ ਵਿਚ ਕੌਣ ਕੌਣ ਸੀ ਮੌਜੂਦ
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਡੀ. ਐਫ. ਐਸ. ਸੀ. ਰਵਿੰਦਰ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਡੀ. ਐਮ. ਵੇਅਰ ਹਾਊਸ ਨਿਰਮਲ ਸਿੰਘ, ਡੀ.ਐਮ. ਮਾਰਕਫੈਡ ਵਿਪਨ ਸਿੰਗਲਾ, ਡੀ. ਐਮ. ਪਨਸਪ ਬਨਦੀਪ ਸਿੰਘ ਵੀ ਮੌਜੂਦ ਸਨ ।
Read More : ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਅਗੇਤੀ ਬੈਠਕ