ਡੀ. ਸੀ. ਰਾਹੁਲ ਚਾਬਾ ਵਲੋਂ ਮੰਡੀਆਂ ‘ਚ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ

0
78
DC Rahul Chaba

ਸੰਗਰੂਰ, 22 ਅਕਤੂਬਰ 2025 : ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ (Deputy Commissioner Rahul Chaba) ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ (Paddy crop) ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖਰੀਦਿਆ ਜਾ ਰਿਹਾ ਹੈ ।

ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ‘ਚ 2.27 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ

ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ (District markets) ‘ਚ 2 ਲੱਖ 27 ਹਜ਼ਾਰ 324 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ‘ਚੋਂ 2 ਲੱਖ 19 ਹਜ਼ਾਰ 558 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀਡਿਓ ਕਾਨਫਰੰਸ ਰਾਹੀਂ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ ਕੀਤਾ । ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਖ਼ਰੀਦ ਏਜੰਸੀਆਂ (Purchasing agencies) ਨੂੰ ਨਿਰਦੇਸ਼ ਦਿੱਤੇ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਸੀਜ਼ਨ ਦੇ ਸਿਖ਼ਰ ਦੇ ਮੱਦੇਨਜ਼ਰ ਮੰਡੀਆਂ ‘ਚ ਆਮਦ ਦੀ ਤੇਜ਼ੀ ਨੂੰ ਮੁੱਖ ਰੱਖਦੇ ਹੋਏ ਢੁਕਵੇਂ ਪ੍ਰਬੰਧ ਅਤੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ । ਉਨ੍ਹਾਂ ਦੂਜੇ ਰਾਜਾਂ ਤੋਂ ਸੰਭਾਵੀ ਝੋਨੇ ਦੀ ਆਮਦ ਨੂੰ ਰੋਕਣ ਲਈ ਪੁਲਿਸ ਅਤੇ ਖ਼ਰੀਦ ਏਜੰਸੀਆਂ ਵੱਲੋਂ ਕੀਤੇ ਕੰਮ ਦੀ ਸਮੀਖਿਆ ਵੀ ਕੀਤੀ ।

-ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ

ਚਾਬਾ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ । ਖਾਸ ਕਰ ਕੇ ਖਰੀਦੀ ਫਸਲ ਦੀ ਲਿਫਟਿੰਗ ਨਾਲੋ ਨਾਲ ਕੀਤੀ ਜਾਣੀ ਯਕੀਨੀ ਬਣਾਈ ਜਾਵੇ । ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਨਿਰਵਿਘਨ ਖਰੀਦ ਯਕੀਨੀ (Smooth purchase ensured) ਬਣਾਏ ਜਾਣ ਲਈ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਪਰਾਲੀ ਦਾ ਨਿਪਟਾਰਾ ਇਨ ਸੀਟੂ ਜਾ ਐਕਸ ਸੀਟੂ ਕਰਨ ।

ਕਿਸਾਨਾਂ ਨੂੰ ਮੰਡੀਆਂ ‘ਚ ਨਹੀਂ ਆਉਣ ਦਿੱਤੀ ਜਾ ਰਹੀ ਮੁਸ਼ਕਲ: ਰਾਹੁਲ ਚਾਬਾ

ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੋਂ ਵੱਖ-ਵੱਖ ਮੰਡੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ । ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਗਏ ਹਨ । ਚਾਬਾ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਵੀ ਲਗਾਈ ਹੈ । ਇਸ ਸਬੰਧੀ ਉਲੰਘਣਾ ਕਰਨ ‘ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Read More : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 28 ਹਜ਼ਾਰ ਮੀਟਰਿਕ ਟਨ ਹੋਈ

LEAVE A REPLY

Please enter your comment!
Please enter your name here