ਰਾਜਨੀਤੀ ‘ਚ ਐਕਟਿਵ ਬਲਕੌਰ ਸਿੰਘ; ਦਿੱਲੀ ‘ਚ ਕਾਂਗਰਸੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਿੱਧੂ ਮੂਸੇਵਾਲਾ ਦੇ ਪਿਤਾ
ਨਵੀ ਦਿੱਲੀ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਹਨ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹੇ।
ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰਦੇ ਹੋਏ ਬਲਕੌਰ ਸਿੰਘ ਦੀ ਵੀਡੀਓ ਸਾਂਝੀ ਕੀਤੀ ਹੈ। ਬਲਕੌਰ ਸਿੰਘ ਜਿਸ ਗੱਡੀ ‘ਚ ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ, ਉਸ ‘ਚ ਸਿੱਧੂ ਮੂਸੇਵਾਲਾ ਦਾ ਗੀਤ ਵੱਜ ਰਿਹਾ ਸੀ। ਬਲਕੌਰ ਸਿੰਘ ਨੇ ਦਿੱਲੀ ਦੇ ਕਸਤੂਰਬਾ ਗਾਂਧੀ ਨਗਰ ਤੋਂ ਕਾਂਗਰਸੀ ਉਮੀਦਵਾਰ ਅਭਿਸ਼ੇਕ ਦੱਤ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ “ਅੱਜ ਦਿੱਲੀ ਵਿਖੇ ਚੋਣ ਪ੍ਰਚਾਰ ਨੂੰ ਅੱਗੇ ਵਧਾਉਂਦਿਆਂ ਕਸਤੂਰਬਾ ਨਗਰ ਵਿਖੇ ਸਾਡੇ ਉਮੀਦਵਾਰ ਅਭਿਸ਼ੇਕ ਦੱਤ ਜੀ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ। ਇਸ ਮੌਕੇ ਬਲਕੌਰ ਸਿੰਘ ਜੀ ਵੀ ਉਚੇਚੇ ਤੌਰ ਉੱਤੇ ਮੌਜੂਦ ਰਹੇ। ਦਿੱਲੀ ਦੇ ਲੋਕਾਂ ਦਾ ਜੋਸ਼ ਤੇ ਉਤਸ਼ਾਹ ਇਹ ਦੱਸ ਰਿਹਾ ਸੀ ਕਿ ਇਸ ਵਾਰ ਦਿੱਲੀ ਹੱਥ ਪੰਜੇ ਦਾ ਬਟਨ ਦਬਾ ਕੇ ਕਾਂਗਰਸ ਸਰਕਾਰ ਬਣਾਉਣ ਜਾ ਰਹੀ ਹੈ।”
ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਗਰਜੇ ਰਾਹੁਲ ਗਾਂਧੀ