ਦਿੱਲੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ; ਸੁਖਜਿੰਦਰ ਸਿੰਘ ਰੰਧਾਵਾ ਨੂੰ ਸੌਪੀ ਗਈ ਵੱਡੀ ਜ਼ਿੰਮੇਵਾਰੀ
ਨਵੀ ਦਿੱਲੀ : ਦਿੱਲੀ ‘ਚ ਫਰਵਰੀ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਗੁਰਦਾਸਪੁਰ ਤੋਂ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੂੰ ਸੱਤ ਵਿਧਾਨ ਸਭਾ ਹਲਕਿਆਂ ਦਾ ਅਸੈਂਬਲੀ ਇੰਚਾਰਜ ਬਣਾਇਆ ਗਿਆ ਹੈ। ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਕਾਲਕਾ, ਨਵੀਂ ਦਿੱਲੀ, ਮਾਲਵੀਆ ਨਗਰ, ਅੰਬੇਡਕਰ ਨਗਰ, ਦਿੱਲੀ ਕੈਂਟ, ਰਾਜੌਰੀ ਬਾਰਡਰ ਅਤੇ ਹਰੀ ਨਗਰ ਸ਼ਾਮਲ ਹਨ। ਇਸ ਤੋਂ ਪਹਿਲਾਂ ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਜਿਸ ਵਿੱਚ ਪੰਜਾਬ ਦੇ ਤਿੰਨ ਆਗੂਆਂ ਦੇ ਨਾਮ ਵੀ ਸ਼ਾਮਲ ਸਨ। ਇਨ੍ਹਾਂ ਆਗੂਆਂ ਵਿੱਚ ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਸ਼ਾਮਲ ਸਨ।
ਉੱਤਰਾਖੰਡ ‘ਚ ਲਾਗੂ ਹੋਇਆ ਯੂਨੀਫਾਰਮ ਸਿਵਲ ਕੋਡ