ਦਿੱਲੀ ‘ਚ ਵਧਦੇ ਪ੍ਰਦੂਸ਼ਣ ਕਾਰਨ ਹਾਲਾਤ ਬਹੁਤ ਵਿਗੜਦੇ ਜਾ ਰਹੇ ਹਨ। ਇਸ ਕਾਰਨ ਏਅਰ ਕੁਆਲਿਟੀ ਮਾਨੀਟਰਿੰਗ ਕਮਿਸ਼ਨ ਨੇ ਅਗਲੇ ਹੁਕਮਾਂ ਤੱਕ ਦਿੱਲੀ-ਐਨਸੀਆਰ ਵਿੱਚ ਸਾਰੇ ਸਕੂਲਾਂ, ਕਾਲਜਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਕਈ ਸੰਸਥਾਵਾਂ ਨੂੰ ਬੰਦ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਸ ਦੌਰਾਨ ਇਹ ਪਾਬੰਦੀਆਂ ਰਹਿਣਗੀਆਂ….
21 ਨਵੰਬਰ ਤੱਕ ਦਿੱਲੀ-ਐਨਸੀਆਰ ਵਿੱਚ 50 ਪ੍ਰਤੀਸ਼ਤ ਸਟਾਫ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਸਿਰਫ਼ ਸਰਕਾਰੀ ਹੀ ਨਹੀਂ ਸਗੋਂ ਨਿੱਜੀ ਦਫ਼ਤਰਾਂ ‘ਤੇ ਵੀ ਲਾਗੂ ਹੋ ਗਿਆ ਹੈ।
ਇਸ ਤੋਂ ਇਲਾਵਾ ਵਾਹਨਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ 21 ਨਵੰਬਰ ਤੱਕ ਦਿੱਲੀ ਵਿੱਚ ਸਾਰੇ ਟਰੱਕਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਵਿੱਚ ਸਿਰਫ਼ ਜ਼ਰੂਰੀ ਸਮਾਨ ਲੈ ਕੇ ਜਾਣ ਵਾਲੇ ਟਰੱਕਾਂ ਨੂੰ ਹੀ ਛੋਟ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਸਾਰੀ ਗਤੀਵਿਧੀਆਂ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। 4. 6 ਥਰਮਲ ਪਾਵਰ ਪਲਾਂਟ 30 ਨਵੰਬਰ ਤੱਕ ਬੰਦ ਰਹਿਣਗੇ। ਦੱਸਣਯੋਗ ਹੈ ਕਿ 22 ਨਵੰਬਰ ਨੂੰ ਸਰਕਾਰਾਂ ਨੂੰ ਪ੍ਰਦੂਸ਼ਣ ਦੀ ਸਥਿਤੀ ਬਾਰੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। CAQM ਵੱਲੋਂ ਰੱਖੀ ਮੀਟਿੰਗ ਵਿੱਚ ਦਿੱਲੀ, ਪੰਜਾਬ, ਹਰਿਆਣਾ, ਯੂਪੀ, ਉੱਤਰਾਖੰਡ ਅਤੇ ਰਾਜਸਥਾਨ ਨਾਲ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।