ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਜਾਰੀ

0
66
Dengue Te War campaign

ਪਟਿਆਲਾ 18 ਜੁਲਾਈ 2025 : ਡੇਂਗੂ ਵਾਇਰਸ (Dengue virus) ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਹਰ ਸ਼ੁੱਕਰਵਾਰ ਡੇੱਗੂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪਿੰਡਾਂ ਫ਼ਰੀਦਪੁਰ ਅਤੇ ਮਿਰਜ਼ਾਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਨਾਲ ਲੋਕਾਂ ਦੇ ਘਰਾਂ ਵਿੱਚ ਮੱਛਰ ਦਾ ਲਾਰਵਾ ਚੈਕ ਕਰਨ ਪਹੁੰਚੇ ।

ਪਿੰਡ ਫ਼ਰੀਦਪੁਰ ਵਿਖੇ ਕਿਸੇ ਵੀ ਘਰ ਵਿੱਚ ਲਾਰਵਾ ਨਹੀ ਮਿਲਿਆ

ਇਸ ਮੌਕੇ ਸਿਹਤ ਮੰਤਰੀ (Health Minister) ਨੇ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਮੇਤ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਡੇਂਗੂ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਕੀਤੀ ਅਤੇ ਮੌਕੇ ‘ ਤੇ ਲਾਰਵੇ ਨੂੰ ਨਸ਼ਟ ਕਰਵਾਇਆ । ਸਿਹਤ ਮੰਤਰੀ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਪਿੰਡ ਫ਼ਰੀਦਪੁਰ (Village Faridpur) ਵਿਖੇ ਕਿਸੇ ਵੀ ਘਰ ਵਿੱਚ ਲਾਰਵਾ ਨਹੀ ਮਿਲਿਆ ਅਤੇ ਮਿਰਜ਼ਾਪੁਰ ਇਲਾਕੇ ਵਿੱਚ ਪੱਛੀਆਂ ਦੇ ਕਟੋਰੇ, ਟਾਇਰ , ਕੂਲਰ ਅਤੇ ਫਰਿਜ ਦੀਆਂ ਟਰੇਆਂ ਵਿੱਚ ਲਾਰਵਾ ਮਿਲਿਆ ਜਿਸ ਨੂੰ ਮੌਕੇ ‘ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਪਿੰਡ ਨਾ ਸਿਰਫ਼੍ਰ ਨਸ਼ਾ ਮੁਕਤ ਹਨ , ਹੁਣ ਇਹਨਾਂ ਨੂੰ ਡੇਂਗੁ ਮੁਕਤ ਵੀ ਕੀਤਾ ਜਾਵੇਗਾ ।

ਸਿਹਤ ਵਿਭਾਗ ਵੱਲੋਂ ਜਾਰੀ ਹੈ ਘਰ-ਘਰ ਜਾ ਕੇ ਲੋਕ ਸੇਵਾ ਅਤੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ

ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਲੋਕ ਸੇਵਾ ਅਤੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਜਾਰੀ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਰੰਗਲਾ ਪੰਜਾਬ ਬਨਾਉਣ ਦਾ ਸੁਪਨਾ ਸਾਕਾਰ ਕਰਦੇ ਹੋਏ ਪੰਜਾਬ ਨੂੰ ਨਸ਼ਾ ਮੁਕਤ, ਡੇਂਗੂ ਮੁਕਤ ਅਤੇ ਹੋਰ ਬਿਮਾਰੀਆਂ ਤੋਂ ਮੁਕਤ ਕਰਕੇ ਤੰਦਰੁਸਤ ਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇਗਾ । ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ, ਜਿਹਨਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਸ ਨੂੰ ਮੌਕੇ ‘ ਤੇ ਹੀ ਨਸ਼ਟ ਕਰਵਾਇਆ ਗਿਆ ।

ਸਿਹਤ ਵਿਭਾਗ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਹੈ ਪੂਰੀ ਤਰ੍ਹਾਂ ਚੌਕਸ

ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦੇਣ ਬਾਰੇ ਜਾਗਰੂਕ ਕੀਤਾ । ਸਿਹਤ ਵਿਭਾਗ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ । ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਪਾਣੀ ਦੀ ਨਿਕਾਸੀ ਕੀਤੀ ਜਾਵੇ ।

ਸਿਹਤ ਵਿਭਾਗ ਵੱਲੋਂ ਕੀਤੀ ਗਈ ਹਫ਼ਤੇ ਦੌਰਾਨ 41,376 ਘਰਾਂ ਦੀ ਚੈਕਿੰਗ

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ (District Epidemiologist Dr. Sumit Singh) ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਕ ਹਫ਼ਤੇ ਦੌਰਾਨ 41,376 ਘਰਾਂ ਦੀ ਚੈਕਿੰਗ ਕੀਤੀ ਗਈ ਅਤੇ 416 ਘਰਾਂ ਵਿੱਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ‘ ਤੇ ਹੀ ਸਿਹਤ ਵਿਭਾਗ ਦੀ ਟੀਮ ਵੱਲੋਂ ਨਸ਼ਟ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ 53 ਪੁਲਸ ਥਾਣਿਆਂ ਦਾ ਅਤੇ 103 ਖਾਲੀ ਪਲਾਟਾਂ ਦਾ ਵੀ ਨਿਰੀਖਣ ਕੀਤਾ ਗਿਆ। ਅੱਜ ਸਿਹਤ ਵਿਭਾਗ ਦੀਆਂ ਕੁੱਲ 187 ਟੀਮਾਂ ਨੇ ਜ਼ਿਲ੍ਹੇ ਵਿੱਚ ਚੈਕਿੰਗ ਕੀਤੀ ।

ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਬੂਟੀ ਦੀ ਸਫ਼ਾਈ ਕਰਨ ਦੀ ਹਦਾਇਤ

ਇਸ ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਵੀ ਕੀਤੀ ਗਈ । ਉਹਨਾਂ ਲੋਕਾਂ ਨੂੰ ਜਾਗਰੂਕ ਕੀਤਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ । ਸਿਹਤ ਮੰਤਰੀ ਨੇ ਮਿਰਜ਼ਾਪੁਰ ਅਤੇ ਕਾਲਵਾ ਪਿੰਡ (Kalwa Village) ਦੀ ਡਰੇਨ ਦਾ ਜਾਇਜ਼ਾ ਲੈਂਦਿਆਂ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਬੂਟੀ ਦੀ ਸਫ਼ਾਈ ਕਰਨ ਦੀ ਹਦਾਇਤ ਕੀਤੀ ਤਾਂ ਜੋ ਹੜ੍ਹਾਂ ਦੀ ਮਾਰ ਤੋਂ ਬਚਿਆ ਜਾ ਸਕੇ ।

Read More : ਪਿੰਡਾਂ ਦਾ ਬਿਨਾਂ ਪੱਖਪਾਤ ਹੋ ਰਿਹੈ ਸਰਬਪੱਖੀ ਵਿਕਾਸ : ਡਾ. ਬਲਬੀਰ ਸਿੰਘ

LEAVE A REPLY

Please enter your comment!
Please enter your name here