ਪਟਿਆਲਾ, 15 ਜੁਲਾਈ 2025 : ਰਾਜ ਚੋਣ ਕਮਿਸ਼ਨ ਪੰਜਾਬ (State Election Commission Punjab) ਵੱਲੋਂ ਪਟਿਆਲਾ ਜ਼ਿਲ੍ਹੇ ਦੇ 112 ਪਿੰਡਾਂ ਵਿੱਚ ਪੰਚਾਂ ਅਤੇ ਸਰਪੰਚਾਂ ਦੀਆਂ 27 ਜੁਲਾਈ 2025 ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਉਪ ਚੋਣਾਂ (Gram Panchayat by-elections) ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸੈਲ ਦਾ ਗਠਨ ਕੀਤਾ ਹੈ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ (District Election Officer Amarinder Singh Tiwana) ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫੋਨ ਨੰਬਰ 0175-2360055 ਅਤੇ ਈਮੇਲ zppatiala@yahoo.com ਜਾਰੀ ਕੀਤਾ ਗਿਆ ਹੈ ।
ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਏ. ਡੀ. ਸੀ. ਅਮਰਿੰਦਰ ਸਿੰਘ ਟਿਵਾਣਾ
ਏ. ਡੀ. ਸੀ. (A. D. C.) ਨੇ ਦੱਸਿਆ ਕਿ ਇਸ ਸ਼ਿਕਾਇਤ ਸੈਲ ਦਾ ਇੰਚਾਰਜ ਸਕੱਤਰ-ਕਮ-ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤੇ ਸਬੰਧੀਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਚੋਣਾਂ ਵਾਲੇ ਪਿੰਡਾਂ ਦਾ ਕੋਈ ਵੀ ਵੋਟਰ ਜਾਂ ਉਮੀਦਵਾਰ ਉਕਤ ਨੰਬਰ ‘ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਕਰ ਸਕਦਾ ਹੈ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ ਤੇ ਮਾਮਲਿਆਂ ਦੇ ਨਿਪਟਾਰੇ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ । ਸ਼ਿਕਾਇਤ ਸੈਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ।
Read More : ਚੋਣ ਕਮਿਸ਼ਨ ਵੱਲੋ ਸਰਪੰਚਾਂ-ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦਾ ਸ਼ਡਿਊਲ ਜਾਰੀ