ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੰਸਥਾ ਦਾ ਲਾਭ ਉਠਾਉਣ ਦੀ ਅਪੀਲ

0
2
Deputy Commissioner

ਸੰਗਰੂਰ, 6 ਅਕਤੂਬਰ 2025 : ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ (Deputy Commissioner Sangrur Rahul Chaba) ਨੇ ਜਾਣਕਾਰੀ ਦਿੱਤੀ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਰੇਟਰੀ ਇੰਸਟੀਚਿਊਟ, ਮੋਹਾਲੀ ਲਈ ਆਨਲਾਈਨ ਦਾਖਲਾ ਫਾਰਮ 15 ਅਕਤੂਬਰ, 2025 ਤੋਂ ਉਪਲਬਧ ਹੋਣਗੇ ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਰੇਟਰੀ ਇੰਸਟੀਚਿਊਟ ਵਿੱਚ ਦਾਖ਼ਲੇ ਲਈ ਆਨਲਾਈਨ ਫਾਰਮ 15 ਅਕਤੂਬਰ ਤੋਂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਇਸ ਸੰਸਥਾ ਦੀ ਸਥਾਪਨਾ 11ਵੀਂ ਅਤੇ 12ਵੀਂ ਜਮਾਤ ਦੇ ਮੁੰਡਿਆਂ ਨੂੰ ਨੈਸ਼ਨਲ ਡਿਫੈਂਸ ਅਕਾਦਮੀ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਅਤੇ ਸਰਵਿਸਜ਼ ਸਿਲੈਕਸ਼ਨ ਬੋਰਡ ਲਈ ਤਿਆਰ ਕਰਨ ਲਈ ਕੀਤੀ ਹੈ, ਜਿਸ ਵਿੱਚ ਸਿਖਿਆਰਥੀਆਂ ਨੂੰ ਸਿਖਲਾਈ, ਰਿਹਾਇਸ਼, ਵਰਦੀਆਂ ਅਤੇ ਮੈਸ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ । ਵਿਦਿਆਰਥੀਆਂ ਨੂੰ ਸਿਰਫ ਰਿਆਇਤੀ ਸਕੂਲ ਫੀਸ ਹੀ ਅਦਾ ਕਰਨੀ ਪੈਂਦੀ ਹੈ ।

ਹੁਣ ਤੱਕ ਸੰਸਥਾ ਦੇ 278 ਕੈਡਿਟ ਸ਼ਾਮਲ ਹੋਏ ਹਨ ਨੈਸ਼ਨਲ ਡਿਫੈਂਸ ਅਕਾਦਮੀ ਅਤੇ ਸਰਵਿਸ ਅਕੈਡਮੀਆਂ ਵਿੱਚ

ਉਹਨਾਂ ਕਿਹਾ ਕਿ ਹੁਣ ਤੱਕ ਸੰਸਥਾ ਦੇ 278 ਕੈਡਿਟ ਨੈਸ਼ਨਲ ਡਿਫੈਂਸ ਅਕਾਦਮੀ (278 cadets of the institution National Defense Academy) ਅਤੇ ਸਰਵਿਸ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚੋਂ 179 ਅਫਸਰ ਵਜੋਂ ਕਮਿਸ਼ਨਡ ਹੋਏ ਹਨ । ਹਾਲ ਹੀ ਵਿੱਚ, ਜੂਨ 2025 ਵਿੱਚ 23 ਕੈਡਿਟ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ, ਜੋ ਦੇਸ਼ ਵਿੱਚ ਸਭ ਤੋਂ ਵੱਧ ਸੰਖਿਆ ਵਿੱਚੋਂ ਇੱਕ ਹੈ ।

ਜ਼ਿਲ੍ਹਾ ਵਾਸੀ ਇਸ ਸੰਸਥਾ ਦਾ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਸਥਾ ਦਾ ਲਾਭ ਉਠਾਉਣ ਤਾਂ ਜੋ ਉਨ੍ਹਾਂ ਦੇ ਬੱਚੇ ਦੇਸ਼ ਦੀਆਂ ਸੈਨਿਕ ਸੇਵਾਵਾਂ ਵਿੱਚ ਅਫਸਰ ਵਜੋਂ ਸਥਾਪਿਤ ਹੋ ਸਕਣ । ਉਹਨਾਂ ਕਿਹਾ ਕਿ ਇਸ ਸੰਸਥਾ ਅਤੇ ਦਾਖ਼ਲਾ ਪ੍ਰਕਿਰਿਆ ਬਾਰੇ ਮੁਕੰਮਲ ਜਾਣਕਾਰੀ www.mrsafpi.punjab.gov.in ‘ਤੇ ਵੀ ਉਪਲਬਧ ਹੈ ।

Read More : ਵਧੀਕ ਡਿਪਟੀ ਕਮਿਸ਼ਨਰ ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ

LEAVE A REPLY

Please enter your comment!
Please enter your name here