ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ ‘ਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

0
4
public welfare camp

ਘਨੌਰ, 23 ਅਕਤੂਬਰ 2025 :  ‘ਆਪ ਦੀ ਸਰਕਾਰ, ਆਪ ਦੇ ਦੁਆਰ’ (‘Your government, at your door’) ਸਕੀਮ ਤਹਿਤ ਜ਼ਿਲ੍ਹੇ ਅੰਦਰ ਪਿੰਡ-ਪਿੰਡ ਲੱਗ ਰਹੇ ਜਨ ਸੁਵਿਧਾ ਕੈਂਪਾਂ ਦਾ ਜ਼ਿਲ੍ਹਾ ਨਿਵਾਸੀ ਲਾਜਮੀ ਲਾਭ ਲੈਣ । ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕੀਤਾ । ਉਹ ਘਨੌਰ ਦੇ ਪਿੰਡ ਕਾਮੀ ਕਲਾਂ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਏ. ਡੀ. ਸੀ. (ਦਿਹਾਤੀ) ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ ।

ਲੋਕਾਂ ਨੂੰ ਵੱਖ-ਵੱਖ ਪਿੰਡਾਂ ‘ਚ ਲੱਗ ਰਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣ ਦਾ ਸੱਦਾ

ਇਸ ਕੈਂਪ ‘ਚ ਕਾਮੀ ਕਲਾਂ, ਸੋਗਲਪੁਰ, ਸੋਨੇਮਾਜਰਾ ਤੇ ਉਲਾਣਾ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ । ਇਸ ਮੌਕੇ ਲੋਕਾਂ ਨੂੰ ਦਰਪੇਸ਼ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਸਮੇਤ ਕਈ ਸੇਵਾਵਾਂ ਦੇ ਲਾਭ ਦੇਣ ਦੇ ਮੌਕੇ ‘ਤੇ ਹੀ ਕਰੀਬ 63 ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ ।

ਪਿੰਡਾਂ ਦੀਆਂ ਵਸਨੀਕ ਔਰਤਾਂ ਨੇ ਡੀ. ਸੀ. ਨਾਲ ਮੁਲਾਕਾਤ ਕਰਕੇ ਤਸੱਲੀ ਪ੍ਰਗਟਾਈ

ਇਸ ਮੌਕੇ ਪਿੰਡਾਂ ਦੀਆਂ ਵਸਨੀਕਾਂ ਔਰਤਾਂ ਨੇ ਡਿਪਟੀ ਕਮਿਸ਼ਨਰ ਨੂੰ ਮਿਲਕੇ ਵਿਸ਼ੇਸ਼ ਤਰ੍ਹਾਂ ਦੀ ਸੰਤੁਸ਼ਟੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਮਸਲੇ ਖ਼ੁਦ ਸੁਣੇ ਹਨ ਅਤੇ ਇਨ੍ਹਾਂ ਨੂੰ ਹੱਲ ਕਰਨ ਦੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ । ਡਾ. ਪ੍ਰੀਤੀ ਯਾਦਵ ਨੇ ਅੱਜ ਦੇ ਇਸ ਕੈਂਪ ‘ਚ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ (Services provided to people in the camp) ਦਾ ਜਾਇਜ਼ਾ ਲੈਂਦਿਆਂ ਲੋਕਾਂ ਨਾਲ ਗੱਲਬਾਤ ਕਰਕੇ ਕੈਂਪ ਦੀ ਕਾਰਗੁਜ਼ਾਰੀ ‘ਤੇ ਸੰਤੁਸ਼ਟੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਬਹੁਤ ਵੱਡਾ ਲਾਭ ਪਹੁੰਚ ਰਿਹਾ ਹੈ ।

ਕਾਮੀ ਕਲਾਂ, ਸੋਗਲਪੁਰ, ਸੋਨੇਮਾਜਰਾ ਤੇ ਉਲਾਣਾ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਹੀ ਦੂਰ ਕਰਨ ਲਈ ਜ਼ਿਲ੍ਹੇ ਅੰਦਰ ਲਗਾਤਾਰ ਲਗਾਏ ਜਾ ਰਹੇ ਅਜਿਹੇ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਸਲ ਅਰਥਾਂ ਵਿੱਚ ਲੋਕਾਂ ਦੇ ਦੁਆਰ ‘ਤੇ ਪੁੱਜਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕਰ ਰਹੀ ਹੈ । ਇਸ ਦੌਰਾਨ ਬੀ. ਡੀ. ਪੀ. ਓ. ਜਤਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਮਾਲ, ਖੁਰਾਕ ਤੇ ਸਿਵਲ ਸਪਲਾਈਜ਼, ਰੋਜ਼ਗਾਰ ਵਿਭਾਗ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ, ਕਿਰਤ, ਖੇਤੀਬਾੜੀ ਵਿਭਾਗਾਂ ਤੇ ਸੇਵਾ ਕੇਂਦਰ ਦੇ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਸਨ ।

Read More : ਹਰਜੋਤ ਬੈਂਸ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਕੈਂਪ ‘ਚ ਕੀਤੀ ਸ਼ਿਰਕਤ

LEAVE A REPLY

Please enter your comment!
Please enter your name here