ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ

0
16

ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਚ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਾਵੇ।

ਇਸ ਤਹਿਤ ਉਨ੍ਹਾਂ ਵੱਲੋਂ ਅੱਜ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਸ ਦਾ ਹੱਲ ਦਿੱਤਾ। ਉਨ੍ਹਾਂ ਹਿਦਾਯਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿਖੇ ਆਉਣ ਵਾਲਿਆਂ ਗੱਡੀਆਂ ਇਕ ਥਾਂ ਤੋਂ ਦਾਖ਼ਲ ਹੋਣ ਅਤੇ ਦੂਜੀ ਥਾਂ ਤੋਂ ਨਿਕਲਣ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਚ ਕੁਲ 9.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ 121 ਮੰਡੀਆਂ ‘ਚ ਰਜਿਸਟਰ ਕੀਤੀ ਗਈ ਸੀ।

ਆੜ੍ਹਤੀਆਂ ਵੱਲੋਂ ਫੋਕਲ ਪੁਆਇੰਟ ਵਿਖੇ ਬਾਰਦਾਨਾ ਮੁਹਈਆ ਕਰਵਾਉਣ ਦੀ ਮੰਗ ਨੂੰ ਲਈ ਕੇ ਉਨ੍ਹਾਂ ਕਿਹਾ ਕਿ
ਬਾਰਦਾਨੇ ਦੀ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆੜ੍ਹਤੀਏ ਇਸ ਟੀਮ ਵੱਜੋਂ ਕੰਮ ਕਰਨ ਤਾਂ ਜੋ ਕਣਕ ਦੀ ਖਰੀਦ ਦਾ ਕੰਮ ਸਮੇਂ ਸਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

LEAVE A REPLY

Please enter your comment!
Please enter your name here