ਡਿਪਟੀ ਕਮਿਸ਼ਨਰ ਵੱਲੋਂ ਕਾਮੀ ਕਲਾਂ ‘ਚ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

0
6
Deputy Commissioner

ਘਨੌਰ/ਪਟਿਆਲਾ, 24 ਅਕਤੂਬਰ 2025 :  ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਟਿਆਲਾ ਜ਼ਿਲ੍ਹੇ ‘ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਹੱਦ ਤੱਕ ਘਟੇ ਹਨ । ਉਨ੍ਹਾਂ ਨੇ ਘਨੌਰ ਦੇ ਪਿੰਡ ਕਾਮੀ ਕਲਾਂ (Village Kami Kalan) ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਖੇਤਾਂ ਦਾ ਦੌਰਾ ਕੀਤਾ ।

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੇ ਵਾਤਾਵਰਣ ਦੀ ਸੰਭਾਲ ‘ਚ ਪਾਇਆ ਅਹਿਮ ਯੋਗਦਾਨ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਪਰਾਲੀ ਨੂੰ ਜਮੀਨ ‘ਚ ਮਿਲਾ ਕੇ ਸੰਭਾਲਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਹੁਣ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿਲਾ ਦੇਣ ਕਿਉਂਕਿ ਇਸ ਵੇਲੇ ਕਣਕ ਦੀ ਫ਼ਸਲ ਬੀਜਣ ਦਾ ਸਮਾਂ ਆ ਗਿਆ ਹੈ, ਇਸ ਲਈ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਦੁੱਗਣੀ (Soil fertility doubled) ਹੋ ਜਾਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਤੇ ਕਿਸਾਨਾਂ ਦੇ ਸਹਿਯੋਗ ਸਦਕਾ ਹੁਣ ਤੱਕ ਇਸ ਵਾਰ ਕੇਵਲ 32 ਮਾਮਲੇ ਹੀ ਸਾਹਮਣੇ ਆਏ ਹਨ। ਜਦਕਿ 2023 ਵਿੱਚ 215 ਮਾਮਲੇ ਅਤੇ 2024 ਪਿਛਲੇ ਸਾਲ ਇਸ ਦਿਨ ਤੱਕ ਪਰਾਲੀ ਨੂੰ ਅੱਗ ਲਾਉਣ ਦੇ 210 ਮਾਮਲੇ ਸਾਹਮਣੇ ਆਏ ਸਨ ।

ਬਾਕੀ ਕਿਸਾਨ ਵੀ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲਣ ਤੇ ਖੇਤਾਂ ‘ਚ ਮਿਲਾਉਣ ਲਈ ਅੱਗੇ ਆਉਣ : ਡਾ. ਪ੍ਰੀਤੀ ਯਾਦਵ

ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਗਈ ਹੈ ਅਤੇ ਮਸ਼ੀਨਰੀ ਲੋੜ ਮੁਤਾਬਕ ਪਿੰਡਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਾਵਾਈ ਕਰਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਕੁਲ 14 ਲੱਖ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਹੁਣ ਤੱਕ ਝੋਨੇ ਦੀ 70 ਫੀਸਦੀ ਕਟਾਈ ਹੋ ਚੁੱਕੀ ਹੈ, ਜਿਸ ਲਈ ਉਮੀਦ ਹੈ ਕਿ ਕਿਸਾਨ ਹੁਣ ਬਾਕੀ ਬਚਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ।

-ਪਰਾਲੀ ਜਮੀਨ ‘ਚ ਮਿਲਾਉਣ ਨਾਲ ਅਗਲੀ ਫਸਲ ਦਾ ਝਾੜ ਵਧੇਗਾ-ਮੁੱਖ ਖੇਤੀਬਾੜੀ ਅਫ਼ਸਰ

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ (Chief Agriculture Officer Dr. Jaswinder Singh) ਨੇ ਕਿਹਾ ਕਿ ਪਰਾਲੀ ਨੂੰ ਜਮੀਨ ‘ਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਲਈ ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿਲ ਡ੍ਰਿਲ ਮਸ਼ੀਨਾਂ ਲੋੜੀਂਦੀ ਮਾਤਰਾ ‘ਚ ਉਪਲਬਧ ਹਨ, ਜਿਨ੍ਹਾਂ ਨਾਲ ਕਣਕ ਬੀਜਣ ਸਮੇਂ ਪਰਾਲੀ ਜਮੀਨ ‘ਚ ਮਿਲ ਜਾਂਦੀ ਹੈ, ਜਿਸ ਨਾਲ ਅਗਲੀ ਫਸਲ ਦੇ ਝਾੜ ਵਿੱਚ ਚੋਖਾ ਵਾਧਾ ਹੁੰਦਾ ਹੈ ।

ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਤੇ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟੇ : ਡੀ. ਸੀ.

ਉਨ੍ਹਾਂ ਕਿਹਾ ਕਿ ਮਸ਼ੀਨਰੀ ਲਈ ਫੋਨ ਨੰਬਰ 0175-2350550 ‘ਤੇ ਸੰਪਰਕ ਕੀਤਾ ਜਾ ਸਕਦਾ ਹੈ । ਡੀ. ਸੀ. ਵੱਲੋਂ ਖੇਤਾਂ ਦਾ ਦੌਰਾ ਕਰਨ ਸਮੇਂ ਏ. ਡੀ. ਸੀ. (ਦਿਹਾਤੀ) ਵਿਕਾਸ ਦਮਨਜੀਤ ਸਿੰਘ ਮਾਨ, ਏ. ਡੀ. ਓਜ ਅਨੁਰਾਗ ਅੱਤਰੀ ਤੇ ਜਸਨੀਨ ਕੌਰ ਸਮੇਤ ਪਿੰਡ ਹਰਪਾਲਪੁਰ ਦੇ ਕਿਸਾਨ ਇਕਬਾਲ ਸਿੰਘ, ਕਾਮੀ ਕਲਾਂ ਦੇ ਕਿਸਾਨ ਕੈਪਟਨ ਸੁਰਜੀਤ ਸਿੰਘ, ਕਬੂਲਪੁਰ ਦੇ ਕਿਸਾਨ ਗੁਰਦੀਪ ਸਿੰਘ, ਗੁਰਜੰਟ ਸਿੰਘ ਤੇ ਜਤਿੰਦਰ ਸਿੰਘ ਤੇ ਹੋਰ ਕਿਸਾਨ ਵੀ ਮੌਜੂਦ ਸਨ ।

Read More : ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

LEAVE A REPLY

Please enter your comment!
Please enter your name here