ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

0
33
village Kharola

ਰਾਜਪੁਰਾ, 6 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ (Special Camp) ਦਾ ਜਾਇਜ਼ਾ ਲਿਆ ।

ਡਾ. ਪ੍ਰੀਤੀ ਯਾਦਵ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਨ ਦੀ

ਹਦਾਇਤ

ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ (Government services) ਪ੍ਰਦਾਨ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ । ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਸਰਕਾਰੀ ਐਲੀਮੈਂਟਰੀ ਸਕੂਲ ‘ਚ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਕੂਲ ‘ਚ ਕਰਾਈ ਜਾਂਦੀ ਪੜ੍ਹਾਈ ਤੇ ਮਿਡ ਡੇਅ ਮੀਲ ਦਾ ਵੀ ਜਾਇਜ਼ਾ ਲਿਆ । ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਇਸ ਮੌਕੇ ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਸਮਾਜਿਕ ਸੁਰੱਖਿਆ, ਵਣ ਵਿਭਾਗ, ਸਹਿਕਾਰਤਾ ਆਦਿ ਵਿਭਾਗਾਂ ਦੀਆਂ ਸਟਾਲਾਂ ਦਾ ਦੌਰਾ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ।

ਲੋਕਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਸੇਵਾਵਾਂ ‘ਤੇ ਤਸੱਲੀ ਪ੍ਰਗਟਾਈ, ਕਿਹਾ ਕਿਸੇ ਨਾਗਰਿਕ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਵਾਂਗੇ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ (Punjab Government) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅਜਿਹੇ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਦਿਆਂ ਸਾਂਝ ਕੇਂਦਰ ਅਤੇ ਸੇਵਾ ਕੇਂਦਰਾਂ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ । ਇਸ ਮੌਕੇ ਬੀ. ਡੀ. ਪੀ. ਓ. ਬਨਦੀਪ ਸਿੰਘ, ਪਿੰਡ ਦੇ ਸਰਪੰਚ ਨਾਹਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ ।

Read More : 111 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4585 ਲੋਕ : ਹਰਦੀਪ ਸਿੰਘ ਮੁੰਡੀਆਂ

LEAVE A REPLY

Please enter your comment!
Please enter your name here