ਪਟਿਆਲਾ, 22 ਜੁਲਾਈ 2025 : ਡਿਪਟੀ ਮੇਅਰ ਜਗਦੀਪ ਜੱਗਾ ਨੇ ਨਗਰ ਨਿਗਮ (Municipal Corporation) ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ (Heard the problems) ਤੇ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਪਲਬਧ ਹੁੰਦੇ ਹਨ। ਪਾਣੀ, ਬਿਜਲੀ, ਸਫ਼ਾਈ, ਸੜਕਾਂ ਦੀ ਮੁਰੰਮਤ ਵਰਗੀਆਂ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲਿਆਂ ਤੋਂ ਲੈ ਕੇ ਨਿੱਜੀ ਅਤੇ ਸਮਾਜਿਕ ਮੁੱਦਿਆਂ ਤੱਕ, ਹਰ ਸਮੱਸਿਆ ਨੂੰ ਗੰਭੀਰਤਾ ਨਾਲ ਸੁਣ ਕੇ ਇਸ ਦਾ ਹੱਲ ਕਰਵਾਇਆ ਜਾ ਰਿਹਾ ਹੈ ।
ਆਮ ਆਦਮੀ ਦੀ ਸਮੁੱਚੀ ਟੀਮ ਲਗਾਤਾਰ ਕਾਰਜਸ਼ੀਲ ਹੈ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਇੱਕ ਸਿਹਤਮੰਦ ਅਤੇ ਖ਼ੁਸ਼ਹਾਲ ਸੂਬਾ ਬਣਾਉਣਾ ਹੈ, ਇਸ ਲਈ ਆਮ ਆਦਮੀ ਦੀ ਸਮੁੱਚੀ ਟੀਮ ਲਗਾਤਾਰ ਕਾਰਜਸ਼ੀਲ ਹੈ ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਵੀ ਚਲਾਈ ਜਾ ਰਹੀ ਹੈ, ਜਿੱਥੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸਿ਼ਆਂ ਦੇ ਭਿਆਨਕ ਨਤੀਜਿਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ । ਇਨ੍ਹਾਂ ਕੈਂਪਾਂ ਵਿੱਚ ਨਸ਼ਾ ਛੁਡਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਸਰਕਾਰੀ ਤੇ ਗੈਰ-ਸਰਕਾਰੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਨਸ਼ਾ ਪੀੜਤਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ ।
ਨਸਿ਼ਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਹੈ ਜ਼ਰੂਰੀ
ਜਗਦੀਪ ਜੱਗਾ (Jagdeep Jagga) ਨੇ ਕਿਹਾ ਕਿ ਨਸਿ਼ਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ, ਇਸੇ ਲਈ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ । ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣ ਕੇ ਨਸਿ਼ਆਂ ਦੇ ਕੋਹੜ ਦਾ ਜੜ੍ਹ ਤੋਂ ਖਾਤਮਾ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ।
Read More : ਲੁਧਿਆਣਾ ਪੁਲਿਸ ਕਮਿਸ਼ਨਰੇਟ ਅਤੇ ਨਗਰ ਨਿਗਮ ਨੇ ਤਿੰਨ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ