ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਕਰੀਬ ਤਿੰਨ ਸਾਲ ਪਹਿਲਾਂ ਹੋਏ ਫਰਜ਼ੀ ਬਿੱਲ ਘੁਟਾਲੇ ਵਿੱਚ ਡਿਪਟੀ ਰਜਿਸਟਰਾਰ, ਪ੍ਰੀਖਿਆ ਸ਼ਾਖਾ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਰਜਿਸਟਰਾਰ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੱਤਰ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਵਿੱਚ ਖੋਜਾਰਥੀਆਂ ਦੀਆਂ ਜਾਅਲੀ ਤਨਖਾਹਾਂ ਜਾਂ ਫੈਲੋਸ਼ਿਪ ਬਿੱਲਾਂ ਦੀ ਜਾਂਚ ਲਈ ਵਾਈਸ ਚਾਂਸਲਰ ਵੱਲੋਂ ਅੰਤ੍ਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਾਂਚ ਦੌਰਾਨ ਕਮੇਟੀ ਨੇ 125 ਬਿੱਲਾਂ ਸਬੰਧੀ ਰਿਪੋਰਟ ਪੇਸ਼ ਕੀਤੀ। ਰਿਪੋਰਟ ਮੁਤਾਬਕ ਰਿਸਰਚ ਫੈਲੋਜ਼ ਦੀਆਂ ਜਾਅਲੀ ਤਨਖ਼ਾਹਾਂ ਜਾਂ ਫੈਲੋਸ਼ਿਪ ਦੇ ਬਿੱਲ ਪਾਸ ਕਰਨ ਵਿੱਚ ਡਿਪਟੀ ਰਜਿਸਟਰਾਰ ਪ੍ਰੀਖਿਆ ਸ਼ਾਖਾ ਧਰਮਪਾਲ ਗਰਗ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਰਿਪੋਰਟ ਦੇ ਆਧਾਰ ’ਤੇ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜੋ: ਨਵਜੋਤ ਸਿੱਧੂ ਨਾਲ 2 ਕਰੋੜ ਦੀ ਧੋਖਾਧੜੀ, ਜਾਣੋ ਕੀ ਹੈ ਪੂਰਾ ਮਾਮਲਾ