ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਗਸਤ 2025 : ਥਾਣਾ ਡੇਰਾਬੱਸੀ (Derabassi Police Station) ਦੀ ਪੁਲਿਸ ਵੱਲੋਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 03 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ ।
ਐਸ. ਪੀ. (ਜਾਂਚ) ਸੌਰਵ ਜਿੰਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ (S. S. P. Harmandeep Singh Hans) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਲਵਿੰਦਰ ਸਿੰਘ ਕਪਤਾਨ ਪੁਲਸ (ਅਪਰੇਸ਼ਨ), ਬਿਕਰਮਜੀਤ ਸਿੰਘ ਬਰਾੜ, ਉਪ-ਕਪਤਾਨ ਪੁਲਸ ਸਬ-ਡਵੀਜ਼ਨ ਡੇਰਾਬੱਸੀ ਅਤੇ ਇੰਸਪੈਕਟਰ ਸੁਮਿਤ ਮੋਰ ਮੁੱਖ ਅਫਸਰ ਦੀ ਨਿਗਰਾਨੀ ਹੇਠ 6-08-2025 ਨੂੰ ਥਾਣਾ ਡੇਰਾਬਸੀ ਦੀ ਪੁਲਸ ਪਾਰਟੀ ਬੱਸ ਸਟੈਂਡ ਮੁਬਾਰਿਕਪੁਰ ਮੌਜੂਦ ਸੀ, ਜਿੱਥੇ ਸ਼ੱਕੀ ਵਹੀਕਲ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ।
ਇਸ ਦੌਰਾਨ ਬੱਸ ਸਟੈਂਡ ਤੇ 2 ਮੋਨੇ ਨੌਜਵਾਨ (2 young men) ਸ਼ੱਕੀ ਖੜੇ ਦਿਖਾਈ ਦਿੱਤੇ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਵਿਅਕਤੀ ਦੇ ਮੋਢਿਆਂ ਤੇ ਪਿੱਠੂ ਬੈਗ ਰੰਗ ਕਾਲ਼ਾ ਗਰੇਅ ਪਾਇਆ ਹੋਇਆ ਸੀ । ਉਨ੍ਹਾਂ ਨੂੰ ਥਾਣਾ ਡੇਰਾਬਸੀ ਦੇ ਏ. ਐਸ. ਆਈ. ਚਰਨਜੀਤ ਸਿੰਘ ਵੱਲੋਂ ਸਰਸਰੀ ਚੈੱਕ ਕੀਤਾ ਗਿਆ ਤਾਂ ਸਾਗਰ ਕੁਮਾਰ ਨਾਮ ਦੇ ਨੌਜਵਾਨ ਜਿਸਦੇ ਪਿੱਠੂ ਬੈਗ ਪਾਇਆ ਹੋਇਆ ਸੀ, ਵਿੱਚੋਂ 3 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਹੋਈ। ਇਨ੍ਹਾਂ ਵਿਰੁੱਧ ਮੁਕੱਦਮਾ ਨੰ: 225 ਮਿਤੀ 06-08-2025 ਅ/ਧ 18-61-85 NDPS Act ਥਾਣਾ ਡੇਰਾਬਸੀ ਦਰਜ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ।
Read More : 500 ਗ੍ਰਾਮ ਅਫੀਮ ਬਰਾਮਦ ਹੋਣ ਤੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ