ਅੰਮ੍ਰਿਤਸਰ, 9 ਜੂਨ 2025 – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਮੂਹ ਜਗਤ ਦੀ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉੱਥੇ ਹੀ ਉਨ੍ਹਾਂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਤਸਵੀਰ ਜਾਂ ਬਿਆਨ ਤੋਂ ਗੁਰੇਜ਼ ਕੀਤਾ।
ਉਨ੍ਹਾਂ ਦੀ ਹਾਜ਼ਰੀ ਵੇਲੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰਲੇ ਪਲਾਜ਼ੇ ‘ਚ ਵੱਡੀ ਗਿਣਤੀ ‘ਚ ਸੰਗਤ ਇਕੱਠੀ ਹੋ ਗਈ ਸੀ । ਮੱਥਾ ਟੇਕਣ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋ ਆਪਣੇ ਕਾਫਲੇ ਸਮੇਤ ਅਗਲੇ ਪੜਾਅ ਵੱਲ ਰਵਾਨਾ ਹੋ ਗਏ।